ਗਾਜ਼ਾ ’ਚ ਕਹਿਰ: ਇਜ਼ਰਾਇਲੀ ਹਮਲਿਆਂ ’ਚ 38 ਦੀ ਮੌਤ

Israel Airstrike: ਇਜ਼ਰਾਇਲੀ ਹਮਲਿਆਂ ਅਤੇ ਗੋਲੀਬਾਰੀ ਵਿੱਚ ਅੱਜ ਸਵੇਰੇ ਗਾਜ਼ਾ ਵਿੱਚ 38 ਲੋਕ ਮਾਰੇ ਗਏ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਵਲੋਂ ਦਿੱਤੀ ਗਈ। ਭਾਵੇਂ ਕੌਮਾਂਤਰੀ ਪੱਧਰ ’ਤੇ ਜੰਗ ਰੋਕਣ ਲਈ ਦਬਾਅ ਵਧ ਰਿਹਾ ਹੈ ਪਰ ਇਜ਼ਰਾਈਲ ਵੱਲੋਂ ਲਗਾਤਾਰ ਹਮਲੇ ਜਾਰੀ ਹਨ।

ਅਲ-ਅਵਦਾ ਹਸਪਤਾਲ ਦੇ ਸਿਹਤ ਕਰਮਚਾਰੀਆਂ ਮੁਤਾਬਕ, ਮੱਧ ਅਤੇ ਉੱਤਰੀ ਗਾਜ਼ਾ ਵਿੱਚ ਸ਼ਨੀਵਾਰ ਸਵੇਰੇ ਹੋਏ ਹਮਲਿਆਂ ਵਿੱਚ ਕਈ ਲੋਕਾਂ ਦੀ ਮੌਤ ਹੋਈ, ਜਿਸ ਵਿੱਚ ਨੁਸੈਰਾਤ ਸ਼ਰਨਾਰਥੀ ਕੈਂਪ ਵਿੱਚ ਇੱਕੋ ਪਰਿਵਾਰ ਦੇ 9 ਮੈਂਬਰ ਵੀ ਸ਼ਾਮਲ ਸਨ।ਇਹ ਹਮਲੇ ਉਸ ਵੇਲੇ ਹੋਏ ਜਦੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਐਲਾਨ ਕੀਤਾ ਕਿ ਹਮਾਸ ਦੇ ਪੂਰਨ ਖ਼ਾਤਮੇ ਤੱਕ ਲੜਾਈ ਜਾਰੀ ਰਹੇਗੀ।ਜਾਣਕਾਰੀ ਮੁਤਾਬਿਕ ਇਸ ਹਮਲੇ ਵਿੱਚ ਗਾਜ਼ਾ ਸ਼ਹਿਰ ਦੇ ਤੁਫਾਹ ਇਲਾਕੇ ਇੱਕੋ ਪਰਿਵਾਰ ਦੇ 11 ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਸ਼ਿਫਾ ਹਸਪਤਾਲ ਨੇ ਦੱਸਿਆ ਕਿ ਸ਼ਾਤੀ ਸ਼ਰਨਾਰਥੀ ਕੈਂਪ ’ਤੇ ਹਮਲੇ ਵਿੱਚ ਹੋਰ 4 ਲੋਕ ਮਾਰੇ ਗਏ। ਹਾਲਾਂਕਿ ਇਜ਼ਰਾਇਲੀ ਫੌਜ ਨੇ ਇਨ੍ਹਾਂ ਹਮਲਿਆਂ ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ

ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

Read More »

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian

Israel Airstrike: ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਦੀ ਪ੍ਰਮਾਣੂ ਹਥਿਆਰ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਨੌਰੋਜ਼

Read More »
Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ
20Mar

Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ

ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ…

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian
20Mar

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian

Israel Airstrike: ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਦੀ ਪ੍ਰਮਾਣੂ ਹਥਿਆਰ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਨੌਰੋਜ਼ (ਇਰਾਨੀ ਨਵਾਂ ਸਾਲ) ਦੇ ਮੌਕੇ…

ਕਿਮ ਨੇ ਧੀ ਨਾਲ ਜੰਗੀ ਮਸ਼ਕਾਂ ’ਚ ਹਿੱਸਾ ਲਿਆ
20Mar

ਕਿਮ ਨੇ ਧੀ ਨਾਲ ਜੰਗੀ ਮਸ਼ਕਾਂ ’ਚ ਹਿੱਸਾ ਲਿਆ

ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਇੱਕ ਵਾਰ ਫਿਰ ਜਨਤਕ ਤੌਰ ’ਤੇ ਇਕੱਠੇ ਨਜ਼ਰ ਆਏ ਅਤੇ ਦੋਵਾਂ ਨੇ ਟੈਂਕ ’ਚ ਸਵਾਰ ਹੋ ਕੇ ਫ਼ੌਜੀ ਸਿਖਲਾਈ…

More News

Leave a Reply

Your email address will not be published. Required fields are marked *