Asia Cup: 41 ਸਾਲਾਂ ਬਾਅਦ ਅੱਜ ਖਿਤਾਬੀ ਮੁਕਾਬਲੇ ’ਚ ਆਹਮੋ-ਸਾਹਮਣੇ ਹੋਣਗੇ ਭਾਰਤ ਤੇ ਪਾਕਿਸਤਾਨ

Asia Cup Final India vs Pakistan ‘ਅਪਰੇਸ਼ਨ ਸਿੰਧੂਰ’ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਦੋਵੇਂ ਗੁਆਂਢੀ ਮੁਲਕਾਂ ਦੀਆਂ ਟੀਮਾਂ ਅੱਜ ਟੀ20 ਕ੍ਰਿਕਟ ਏਸ਼ੀਆ ਕੱਪ ਦੇ ਖ਼ਿਤਾਬੀ ਮੁਕਾਬਲੇ ਵਿਚ 41 ਸਾਲਾਂ ਬਾਅਦ ਆਹਮੋ ਸਾਹਮਣੇ ਹੋਣਗੀਆਂ। ਅਮਰੀਕੀ ਲੇਖਕ ਤੇ ਸਿਆਸੀ ਕਾਰਕੁਨ ਮਾਈਕ ਮਾਰਕੁਜ਼ੀ ਨੇ ਇਸ ਮੁਕਾਬਲੇ ਨੂੰ ‘ਬਿਨਾਂ ਗੋਲੀਬਾਰੀ ਤੋਂ ਜੰਗ’ ਵਰਗਾ ਕਰਾਰ ਦਿੱਤਾ ਹੈ।

ਖਿਤਾਬੀ ਮੁਕਾਬਲੇ ਵਿਚ ਭਾਰਤੀ ਫੈਨਜ਼ ਦੀਆਂ ਨਜ਼ਰਾਂ ਅਭਿਸ਼ੇਕ ਸ਼ਰਮਾ ਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ’ਤੇ ਰਹਿਣਗੀਆਂ, ਜੋ ਇਸ ਵੇਲੇ ਸ਼ਾਨਦਾਰ ਲੈਅ ਵਿਚ ਹਨ ਤੇ ਮੈਚ ਦਾ ਰੁਖ਼ ਬਦਲਣ ਦੇ ਸਮਰੱਥ ਹਨ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਵੀ ਟੀਮ ’ਚ ਵਾਪਸੀ ਹੋਵੇਗੀ, ਜਿਸ ਨੂੰ ਸ੍ਰੀਲੰਕਾ ਖਿਲਾਫ਼ ਮੈਚ ਲਈ ਰੈਸਟ ਦਿੱਤਾ ਗਿਆ ਸੀ। ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ’ਤੇ ਵੀ ਨਜ਼ਰ ਰਹੇਗੀ, ਜਿਸ ਦਾ ਸ੍ਰੀਲੰਕਾ ਖਿਲਾਫ਼ ਸੁਪਰ ਓਵਰ ਵਿਚ ਮਿਲੀ ਜਿੱਤ ਦਾ ਅਹਿਮ ਯੋਗਦਾਨ ਸੀ।ਉਧਰ ਪਾਕਿਸਤਾਨੀ ਟੀਮ ਨੇ ਵੀ ਟੂਰਨਾਮੈਂਟ ਵਿਚ ਭਾਰਤ ਖਿਲਾਫ਼ ਆਪਣੇ ਪਹਿਲੇ ਮੈਚ ਮਗਰੋਂ ਖੇਡ ’ਚ ਲਗਾਤਾਰ ਸੁਧਾਰ ਕੀਤਾ ਹੈ। ਟੀਮ ਦੇ ਬੱਲੇਬਾਜ਼ ਸਾਹਿਬਜ਼ਾਦਾ ਫ਼ਰਹਾਨ, ਫ਼ਖ਼ਰ ਜ਼ਮਾਨ, ਸ਼ਾਹੀਨਸ਼ਾਹ ਅਫਰੀਦੀ ਆਦਿ ਚੰਗੀ ਫਾਰਮ ਵਿਚ ਹਨ। ਲਿਹਾਜ਼ਾ ਅੱਜ ਦਾ ਮੁਕਾਬਲਾ ਬੇਹੱਦ ਰੋਮਾਂਚਕ ਰਹਿਣ ਦੇ ਪੂਰੇ ਆਸਾਰ ਹਨ।

ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ ’ਚ ਅੱਜ ਰਾਤੀਂ 8 ਵਜੇ (ਭਾਰਤੀ ਸਮੇਂ ਮੁਤਾਬਕ) ਖੇਡਿਆ ਜਾਵੇਗਾ। ਉਂਝ ਦੋਵੇਂ ਟੀਮਾਂ ਟੂਰਨਾਮੈਂਟ ਦੌਰਾਨ ਪਹਿਲਾਂ ਦੋ ਵਾਰ ਗਰੁੱਪ ਤੇ ਸੁਪਰ-4 ਗੇੜ ’ਚ ਭਿੜ ਚੁੱਕੀਆਂ ਹਨ, ਜਿੱਥੇ ਦੋਵੇਂ ਵਾਰ ਪਾਕਿਸਤਾਨੀ ਟੀਮ ਨੂੰ ਭਾਰਤ ਕੋਲੋਂ ਮੂੰਹ ਦੀ ਖਾਣੀ ਪਈ ਸੀ।

ਟੂਰਨਾਮੈਂਟ ਵਿੱਚ ਹੁਣ ਤੱਕ ਅਜੇਤੂ ਰਹੀ ਭਾਰਤੀ ਟੀਮ ਦੀਆਂ ਨਜ਼ਰਾਂ ਹੁਣ ਪਾਕਿਸਤਾਨ ’ਤੇ ਤੀਜੀ ਅਤੇ ਖਿਤਾਬੀ ਜਿੱਤ ਹਾਸਲ ਕਰਨ ਉੱਤੇ ਹੋਣਗੀਆਂ ਜਦਕਿ ਪਾਕਿਸਤਾਨ ਪਹਿਲੀਆਂ ਦੋ ਹਾਰਾਂ ਨੂੰ ਭੁਲਾ ਕੇ ਖਿਤਾਬੀ ਦਾਅਵੇਦਾਰੀ ਲਈ ਜ਼ੋਰ ਲਾਏਗਾ। ਟੂਰਨਾਮੈਂਟ ਦੌਰਾਨ ਦੋਵਾਂ ਟੀਮਾਂ ਵਿਚਾਲੇ ਪਹਿਲਾਂ ਹੋਏ ਦੋ ਮੈਚਾਂ ਵਿੱਚ ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਾ ਅਸਰ ਸਾਫ਼ ਨਜ਼ਰ ਆਇਆ ਸੀ।

ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਵੱਲੋਂ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਨਾ ਮਿਲਾਉਣ (Handshake row) ਕਰਕੇ ਵੀ ਟੂਰਨਾਮੈਂਟ ਸੁਰਖੀਆਂ ਵਿਚ ਰਿਹਾ। ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਪ੍ਰਧਾਨ, ਪਾਕਿਸਤਾਨ ਕ੍ਰਿਕਟ ਬੋਰਡ ਦੇ ਮੁਖੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਐਤਵਾਰ ਨੂੰ ਹੋਣ ਵਾਲੇ ਇਸ ਖਿਤਾਬੀ ਮੁਕਾਬਲੇ ਲਈ ਦੁਬਈ ਦੇ ਕੌਮਾਂਤਰੀ ਸਟੇਡੀਅਮ ਵਿਚ ਮੌਜੂਦ ਰਹਿਣਗੇ।

ਅਜਿਹੇ ਵਿਚ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਮੈਚ ਮਗਰੋਂ ਇਨਾਮ ਵੰਡ ਸਮਾਗਮ ਦੌਰਾਨ ਭਾਰਤੀ ਟੀਮ ਨਕਵੀ ਦੀ ਮੌਜੂਦਗੀ ਨੂੰ ਲੈ ਕੇ ਕੀ ਰੁਖ਼ ਅਪਣਾਉਂਦੀ ਹੈ। ਭਾਰਤੀ ਕ੍ਰਿਕਟ ਬੋਰਡ (BCCI) ਨੇ ਨਕਵੀ ਬਾਰੇ ਅਜੇ ਤੱਕ ਆਪਣੀ ਅਧਿਕਾਰਤ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ। ਭਾਰਤ ਨੇ ਸ਼ੁੱਕਰਵਾਰ ਨੂੰ ਸੁਪਰ-4 ਗੇੜ ਦੇ ਆਪਣੇ ਆਖਰੀ ਮੈਚ ਵਿੱਚ ਸ੍ਰੀਲੰਕਾ ਨੂੰ ਫਸਵੇਂ ਮੁਕਾਬਲੇ ਦੌਰਾਨ ਸੁਪਰ ਓਵਰ ਵਿਚ ਹਰਾਇਆ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅਭਿਸ਼ੇਕ ਸ਼ਰਮਾ ਦੇ ਨੀਮ ਸੈਂਕੜੇ (61 ਦੌੜਾਂ) ਸਦਕਾ 20 ਓਵਰਾਂ ’ਚ 202/5 ਦਾ ਸਕੋਰ ਬਣਾਇਆ ਸੀ ਅਤੇ ਸ੍ਰੀਲੰਕਾ ਨੇ ਭਾਰਤ ਦੀ ਬਰਾਬਰੀ ਕਰਦਿਆਂ ਇੰਨੀਆਂ ਦੌੜਾਂ ਹੀ ਬਣਾਈਆਂ ਸਨ, ਜਿਸ ਮਗਰੋਂ ਮੈਚ ਦਾ ਫ਼ੈਸਲਾ ਸੁਪਰ ਓਵਰ ਵਿੱਚ ਹੋਇਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ

Read More »

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ

Read More »

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ।

Read More »
ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ
31Dec

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਇਸ…

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ
31Dec

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ ਨੂੰ ਉਸ ਦਾ ਪਰਮਾਣੂ ਪ੍ਰੋਗਰਾਮ…

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼
31Dec

ਯੂਕਰੇਨ ਵੱਲੋਂ ਪੂਤਿਨ ਦੀ ਰਿਹਾਇਸ ’ਤੇ ਹਮਲੇ ਦੀ ਕੋਸ਼ਿਸ਼

ਯੂਕਰੇਨ ਨੇ ਉੱਤਰੀ ਮਾਸਕੋ ਦੇ ਨੋਵਗੋਰੋਡ ਖਿੱਤੇ ’ਚ ਸਥਿਤ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਰਿਹਾਇਸ਼ ’ਤੇ ਹਮਲੇ ਕੀਤੇ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਹ ਦਾਅਵਾ ਕੀਤਾ। ਜਾਰੀ ਕੀਤੇ ਬਿਆਨ ਵਿੱਚ ਉਨ੍ਹਾਂ…

Leave a Reply

Your email address will not be published. Required fields are marked *