Blast on railway track 26 ਜਨਵਰੀ ਤੋਂ ਪਹਿਲਾਂ ਸਰਹੰਦ ਨੇੜੇ ਦਿੱਲੀ-ਅੰਮ੍ਰਿਤਸਰ ਰੇਲਵੇ ਟਰੈਕ ਉਡਾਉਣ ਦੀ ਕੋਸ਼ਿਸ਼

Blast on railway track ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਸ਼ੁੱਕਰਵਾਰ ਰਾਤੀਂ 9:50 ਵਜੇ ਦੇ ਕਰੀਬ ਸਰਹਿੰਦ ਰੇਲਵੇ ਸਟੇਸ਼ਨ ਨਜ਼ਦੀਕ ਦਿੱਲੀ‘ਅੰਮ੍ਰਿਤਸਰ ਮੁੱਖ ਰੇਲਵੇ ਟਰੈਕ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ। ਸ਼ੁਰੂਆਤੀ ਜਾਂਚ ਵਿਚ ਵਿਸਫੋਟਕਾਂ ਦੇ ਇਸਤੇਮਾਲ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਰੇਲਵੇ ਪੋਲ ਨੰਬਰ 1208 ’ਤੇ ਪਿੰਡ ਕਾਨਪੁਰ ਨੇੜੇ ਮੁੱਖ ਲਾਈਨ ’ਤੇ ਧਮਾਕਾ ਹੋਇਆ ਅਤੇ ਵਿਸਫੋਟਕਾਂ ਦੀ ਵਰਤੋਂ ਕਰਕੇ 600 ਮੀਟਰ ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਉਸ ਸਮੇਂ ਕੋਈ ਯਾਤਰੀ ਰੇਲਗੱਡੀ ਨਹੀਂ ਲੰਘੀ ਪਰ ਇੱਕ ਮਾਲ ਗੱਡੀ ਦਾ ਇੰਜਣ ਲੀਹੋਂ ਲੱਥ ਗਿਆ। ਹਾਦਸੇ ਵਿਚ ਮਾਲ ਗੱਡੀ ਦਾ ਡਰਾਈਵਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਫੌਰੀ ਮਗਰੋਂ ਰੇਲਵੇ ਅਧਿਕਾਰੀ ਹਰਕਤ ਵਿੱਚ ਆ ਗਏ। ਰੇਲਵੇ ਟਰੈਕ ਦੀ ਮੁਰੰਮਤ ਮਗਰੋਂ ਆਵਾਜਾਈ ਬਹਾਲ ਕਰ ਦਿੱਤੀ ਗਈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਰਾਤ 1 ਵਜੇ ਦੇ ਕਰੀਬ ਉਨ੍ਹਾਂ ਨੇ ਧਮਾਕੇ ਦੀ ਆਵਾਜ਼ ਸੁਣੀ।

ਵੱਡੀ ਗਿਣਤੀ ਵਿੱਚ ਪੁਲੀਸ ਸਰਹਿੰਦ ਰੇਲਵੇ ਸਟੇਸ਼ਨ ’ਤੇ ਪਹੁੰਚ ਗਈ ਹੈ। ਜ਼ਖਮੀ ਡਰਾਈਵਰ ਦੀ ਪਛਾਣ ਅਨਿਲ ਸ਼ਰਮਾ ਵਜੋਂ ਦੱਸੀ ਗਈ ਹੈ ਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਅਤਿਵਾਦੀ ਹਮਲਾ ਕਹਿਣਾ ਜਲਦਬਾਜ਼ੀ, ਜਾਂਚ ਜਾਰੀ:ਡੀਆਈਜੀ

ਰੋਪੜ ਰੇਂਜ ਦੇ ਡੀਆਈਜੀ ਨਾਨਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਰੇਲਵੇ ਟਰੈਕ ’ਤੇ ਧਮਾਕੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਵੱਖ-ਵੱਖ ਟੀਮਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸਾਰੀਆਂ ਸਬੰਧਤ ਏਜੰਸੀਆਂ ਇਸ ਸਮੇਂ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਧਮਾਕਾ ਰਾਤ 9:50 ਵਜੇ ਦੇ ਕਰੀਬ ਹੋਇਆ। ਇਸ ਘਟਨਾ ਵਿੱਚ ਇੱਕ ਮਾਲ ਗੱਡੀ ਦਾ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰੇਲਵੇ ਟਰੈਕ ਅਤੇ ਆਲੇ-ਦੁਆਲੇ ਦੇ ਖੇਤਰ ਦਾ ਮੁਆਇਨਾ ਕੀਤਾ ਗਿਆ ਹੈ, ਜਦੋਂ ਕਿ ਫੋਰੈਂਸਿਕ ਅਤੇ ਹੋਰ ਤਕਨੀਕੀ ਟੀਮਾਂ ਵੀ ਸਬੂਤ ਇਕੱਠੇ ਕਰ ਰਹੀਆਂ ਹਨ।

ਡੀਆਈਜੀ ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਨੂੰ ਅਤਿਵਾਦੀ ਹਮਲਾ ਕਹਿਣਾ ਜਲਦਬਾਜ਼ੀ ਹੋਵੇਗੀ। ਸ਼ੁਰੂ ਵਿੱਚ, ਇਸ ਨੂੰ ਇੱਕ ਅਪਰਾਧਿਕ ਘਟਨਾ ਮੰਨਿਆ ਜਾ ਰਿਹਾ ਹੈ, ਪਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਪੁਲੀਸ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਅਤੇ ਜ਼ਿੰਮੇਵਾਰਾਂ ਬਾਰੇ ਅਧਿਕਾਰਤ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਜਾਰੀ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਅਤੇ ਰੇਲਵੇ ਅਤੇ ਪੁਲੀਸ ਪ੍ਰਸ਼ਾਸਨ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

Read More »

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

Read More »

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ

Read More »
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
18Sep

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
18Sep

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
18Sep

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…

More News