Britain ਰੇਲ ’ਚ ਹਮਲਾ ਦਹਿਸ਼ਤੀ ਹਮਲਾ ਨਹੀਂ: ਯੂਕੇ ਪੁਲੀਸ

ਬ੍ਰਿਟੇਨ ਦੇ ਕੈਂਬਰਿਜਸ਼ਾਇਰ ’ਚ ਟਰੇਨ ਵਿਚ ਕਈ ਲੋਕਾਂ ਉੱਤੇ ਚਾਕੂ ਨਾਲ ਹਮਲਾ ਕੀਤਾ ਗਿਆ। ਪੁਲੀਸ ਨੇ ਸ਼ਨਿਚਰਵਾਰ ਸ਼ਾਮ ਨੂੰ ਟਰੇਨ ਰੋਕ ਕੇ ਇਸ ਘਟਨਾ ਦੇ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਬਰਤਾਨੀਆ ਦੀ ਪੁਲੀਸ ਨੇ ਅੱਜ ਕਿਹਾ ਕਿ ਰੇਲ ਗੱਡੀ ਵਿਚ ਯਾਤਰੀਆਂ ’ਤੇ ਚਾਕੂ ਨਾਲ ਕੀਤਾ ਹਮਲਾ ਦਹਿਸ਼ਤੀ ਹਮਲਾ ਨਹੀਂ ਹੈ ਤੇ ਪੁਲੀਸ ਨੇ ਇਸ ਮਾਮਲੇ ਵਿਚ ਦੋ ਬ੍ਰਿਟਿਸ਼ ਮੂਲ ਦੇ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਪੁਲੀਸ ਅਧਿਕਾਰੀ ਜੌਨ ਲਵਲੇਸ ਨੇ ਕਿਹਾ ਕਿ ਇਸ ਹਮਲੇ ਵਿਚ ਨੌਂ ਜਣੇ ਜ਼ਖ਼ਮੀ ਹੋਏ ਸਨ ਜਿਨ੍ਹਾਂ ਵਿਚੋਂ ਚਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਦੋ ਦੀ ਹਾਲਤ ਹਾਲੇ ਵੀ ਗੰਭੀਰ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਤਿਵਾਦ ਵਿਰੋਧੀ ਪੁਲੀਸ ਟੀਮ ਵੀ ਇਸ ਮਾਮਲੇ ਵਿਚ ਪੁਲੀਸ ਨੂੰ ਸਹਿਯੋਗ ਦੇ ਰਹੀ ਸੀ। ਹਾਲਾਂਕਿ, ਇਹ ਦਹਿਸ਼ਤੀ ਘਟਨਾ ਨਹੀਂ ਹੈ।ਬਰਤਾਨਵੀ ਪੁਲੀਸ ਨੇ ਦੱਸਿਆ ਕਿ ਇਸ ਘਟਨਾ ਮਗਰੋਂ 10 ਲੋਕਾਂ ਨੂੰ ਹਸਪਤਾਲ ਭਰਤੀ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ ਨੌਂ ਜਣਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਅਤਿਵਾਦ ਵਿਰੋਧੀ ਪੁਲੀਸ ਜਾਂਚ ਵਿਚ ਸਹਿਯੋਗ ਕਰ ਰਹੀ ਸੀ। ਕੈਂਬਰਿਜਸ਼ਾਇਰ ਪੁਲੀਸ ਨੇ ਕਿਹਾ ਕਿ ਉਸ ਦੇ ਅਧਿਕਾਰੀ ਹੰਟਿੰਗਡਨ ਟਰੇਨ ਨੂੰ ਰੋਕਣ ਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਮਗਰੋਂ ਬ੍ਰਿਟਿਸ਼ ਆਵਾਜਾਈ ਪੁਲੀਸ (BTP) ਨਾਲ ਮਿਲ ਕੇ ਕੰਮ ਕੀਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ

Read More »

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ

Read More »

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ

Read More »
37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ
09Jun

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ…

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ
09Jun

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਲੜਾਈ ਪਹੁੰਚ ਗਈ,…

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ
09Jun

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ ਖ਼ਬਰ ਹੈ ਕਿ ਇੱਕ ਐਵੀਏਸ਼ਨ…

More News

Leave a Reply

Your email address will not be published. Required fields are marked *