Canada: ਐਡਮਿੰਟਨ ‘ਚ ਗੁਰਦੁਆਰਾ ਸਾਹਿਬ ‘ਚ ਦਾਖਲ ਹੋਇਆ ਹਮਲਾਵਰ, ਵਿਆਹ ਸਮਾਗਮ ਤੋਂ ਪਹਿਲਾਂ ਸਵੇਰ ਦੀ ਅਰਦਾਸ ਦੌਰਾਨ ਦੋ ਲੋਕਾਂ ਨੂੰ ਮਾਰਿਆ ਚਾਕੂ

ਓਟਾਵਾ: ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਸ਼ਹਿਰ ‘ਚ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ‘ਚ ਚਾਕੂ ਨਾਲ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਨਾਨਕਸਰ ਗੁਰਦੁਆਰਾ ਗੁਰਸਿੱਖ ਮੰਦਰ ਕੰਪਲੈਕਸ ਦੇ ਅੰਦਰ ਇਕ ਅਣਪਛਾਤੇ ਵਿਅਕਤੀ ਨੇ ਦੋ ਵਿਅਕਤੀਆਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਘਟਨਾ ਉਦੋਂ ਵਾਪਰੀ ਜਦੋਂ ਇੱਕ ਵਿਅਕਤੀ ਨੇ ਵਿਆਹ ਸਮਾਗਮ ਤੋਂ ਪਹਿਲਾਂ ਸਵੇਰ ਦੀ ਅਰਦਾਸ ਵਿੱਚ ਵਿਘਨ ਪਾਇਆ। ਇਹ ਹਮਲਾ ਐਡਮਿੰਟਨ ਦੇ ਉੱਤਰ-ਪੂਰਬੀ ਬਾਹਰੀ ਇਲਾਕੇ ‘ਚ ਸਥਿਤ ਨਾਨਕਸਰ ਗੁਰਦੁਆਰਾ ਗੁਰਸਿੱਖ ਮੰਦਰ ‘ਤੇ ਸਵੇਰੇ 5 ਵਜੇ ਤੋਂ ਬਾਅਦ ਹੋਇਆ।

ਐਡਮਿੰਟਨ ਪੁਲਿਸ ਅਨੁਸਾਰ, 14 ਸਟਰੀਟ ਅਤੇ ਹਾਰਸਹਿੱਲ ਰੋਡ ਨੇੜੇ ਘਟਨਾ ਦੀ ਜਾਣਕਾਰੀ ਮਿਲਣ ‘ਤੇ ਅਧਿਕਾਰੀਆਂ ਨੇ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ। ਐਮਰਜੈਂਸੀ ਕਰਮਚਾਰੀਆਂ ਨੇ ਦੋ ਬਾਲਗ ਪੁਰਸ਼ਾਂ ਦਾ ਇਲਾਜ ਕੀਤਾ, ਹਾਲਾਂਕਿ ਉਨ੍ਹਾਂ ਦੀਆਂ ਸੱਟਾਂ ਜਾਨਲੇਵਾ ਨਹੀਂ ਹਨ।

ਕੀ ਹੈ ਸਾਰਾ ਮਾਮਲਾ

ਗੁਰਦੁਆਰਾ ਪ੍ਰਬੰਧਕਾਂ ਦੇ ਨੁਮਾਇੰਦੇ ਹਰਮੀਕ ਸਹਿਗਲ ਅਨੁਸਾਰ ਸਵੇਰੇ ਵਿਆਹ ਸਮਾਗਮ ਤੋਂ ਪਹਿਲਾਂ ਚੱਲ ਰਹੀ ਅਰਦਾਸ ਦੌਰਾਨ ਇੱਕ ਸ਼ੱਕੀ ਵਿਅਕਤੀ ਗੁਰਦੁਆਰੇ ਵਿੱਚ ਦਾਖ਼ਲ ਹੋ ਗਿਆ ਅਤੇ ਉਸ ਵਿੱਚ ਵਿਘਨ ਪਾਉਣ ਲੱਗਾ। ਉਸ ਨੇ ਅਰਦਾਸ ਦੌਰਾਨ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਅਰਦਾਸ ਰੁਕ ਗਈ। ਜਦੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਹਾਲਾਂਕਿ ਕਾਫੀ ਮੁਸ਼ੱਕਤ ਤੋਂ ਬਾਅਦ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਸ ਝਗੜੇ ਦੌਰਾਨ ਮੁਲਜ਼ਮ ਨੇ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਸਹਿਗਲ ਨੇ ਪੁਸ਼ਟੀ ਕੀਤੀ ਕਿ ਹਮਲੇ ਤੋਂ ਬਾਅਦ ਦੋਵੇਂ ਪੀੜਤ ਅਜੇ ਵੀ ਹੋਸ਼ ਵਿਚ ਸਨ ਅਤੇ ਗੱਲ ਕਰ ਰਹੇ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News