Canada ਦੀ ਸਿਆਸਤ ਵਿੱਚ ਜੋੜ-ਤੋੜ ਸ਼ੁਰੂ; ਨੋਵਾ ਸਕੋਸ਼ੀਆ ਤੋਂ ਕੰਜ਼ਰਵੇਟਿਵ ਐੱਮਪੀ ਨੇ ਅਸਤੀਫ਼ਾ ਦੇ ਕੇ ਪਾਰਟੀ ਬਦਲੀ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਅੱਜ ਬਜਟ ਪੇਸ਼ ਕੀਤੇ ਜਾਣ ਦੇ ਨਾਲ ਹੀ ਬਹੁਮਤ ਵੱਲ ਵੀ ਕਦਮ ਪੁੱਟ ਲਿਆ ਹੈ। ਨੋਵਾ ਸਕੋਸ਼ੀਆ ਤੋਂ ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਕ੍ਰਿਸ ਐਂਟਰੀਮੌਂਟ (Chris d’Entremont) ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਕੇ ਲਿਬਰਲ ਪਾਰਟੀ ਦਾ ਪੱਲਾ ਫੜਨ ਦਾ ਐਲਾਨ ਕਰ ਦਿੱਤਾ। ਇੰਜ ਕੈਨੇਡਿਆਈ ਸਿਆਸਤ ਵਿੱਚ ਵੀ ਟੁੱਟ ਭੱਜ ਦੀ ਸ਼ੁਰੂਆਤ ਹੋ ਗਈ ਹੈ। 169 ਮੈਂਬਰਾਂ ਵਾਲੀ ਘੱਟਗਿਣਤੀ ਕਾਰਨੀ ਸਰਕਾਰ ਨੂੰ ਪੂਰਨ ਬਹੁਮਤ ਲਈ ਤਿੰਨ ਮੈਂਬਰਾਂ ਦੀ ਲੋੜ ਹੈ। ਜੇਕਰ ਬਜਟ ਪਾਸ ਨਾ ਹੋਇਆ ਤਾਂ ਸਰਕਾਰ ਟੁੱਟਣ ਦੇ ਨਾਲ ਹੀ ਮੱਧਕਾਲੀ ਚੋਣਾਂ ਦਾ ਐਲਾਨ ਹੋ ਸਕਦਾ ਹੈ।

ਅੱਜ ਪੇਸ਼ ਹੋਏ ਬਜਟ ਉੱਤੇ ਕੁਝ ਦਿਨ ਬਹਿਸ ਹੋਣ ਤੋਂ ਬਾਅਦ ਇਸ ਨੂੰ ਪਾਸ ਕਰਨ ਲਈ ਬਹੁਮੱਤ ਮੈਂਬਰਾਂ ਦੀ ਲੋੜ ਹੋਏਗੀ। ਕ੍ਰਿਸ ਵਲੋਂ ਪਾਰਟੀ ਬਦਲਣ ਤੋਂ ਬਾਅਦ ਵੀ ਸਰਕਾਰ ਨੂੰ ਦੋ ਮੈਂਬਰਾਂ ਦੀ ਹਮਾਇਤ ਦੀ ਲੋੜ ਪਏਗੀ। ਸਿਆਸੀ ਸੂਝ ਵਾਲੇ ਲੋਕ ਕ੍ਰਿਸ ਵਲੋਂ ਪਾਸਾ ਪਲਟਣ ਨੂੰ ਬਹੁਮੱਤ ਦਾ ਮੁੱਢ ਮੰਨਣ ਲੱਗੇ ਹਨ। ਹੁਣ ਵੇਖਣਾ ਹੋਏਗਾ ਕਿ ਕਾਰਨੀ ਸਰਕਾਰ ਬਜਟ ਪਾਸ ਕਰਾਉਣ ਲਈ ਕਿਸੇ ਹੋਰ ਪਾਰਟੀ ਦਾ ਬਾਹਰੀ ਸਮਰਥਨ ਹਾਸਲ ਕਰਦੀ ਹੈ ਜਾਂ ਕ੍ਰਿਸ ਵਾਂਗ ਕਿਸੇ ਹੋਰ ਜੋੜ ਤੋੜ ਨਾਲ ਬਜਟ ਪਾਸ ਹੁੰਦਾ ਹੈ। ਇਸ ਦਾ ਪਤਾ ਆਉਂਦੇ ਦਿਨਾਂ ਵਿੱਚ ਲੱਗ ਜਾਏਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ

 ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਗੱਲਬਾਤ ਅੱਗੇ ਵਧਦੀ ਜਾਪਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਇੱਕ ਸਮਝੌਤਾ ਹੋ ਸਕਦਾ ਹੈ, ਕਿਉਂਕਿ ਉਹ ਦਾਅਵਾ

Read More »

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA

 ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ

Read More »

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ

ਮਸ਼ਹੂਰ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਭਾਰਤ ਤੇ ਅਮਰੀਕਾ ਵਿਚਾਲੇ ਕਮਜ਼ੋਰ ਹੁੰਦੇ ਰਿਸ਼ਤਿਆਂ ’ਤੇ ਬਾਹਰੀ ਚਿੰਤਾ ਤੇ ਨਿਰਾਸ਼ਾ

Read More »
… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ
28May

… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ

 ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਗੱਲਬਾਤ ਅੱਗੇ ਵਧਦੀ ਜਾਪਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਇੱਕ ਸਮਝੌਤਾ ਹੋ ਸਕਦਾ ਹੈ, ਕਿਉਂਕਿ ਉਹ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ…

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA
28May

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA

 ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਇਆ ਸੀ।…

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ
28May

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ

ਮਸ਼ਹੂਰ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਭਾਰਤ ਤੇ ਅਮਰੀਕਾ ਵਿਚਾਲੇ ਕਮਜ਼ੋਰ ਹੁੰਦੇ ਰਿਸ਼ਤਿਆਂ ’ਤੇ ਬਾਹਰੀ ਚਿੰਤਾ ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ…

More News

Leave a Reply

Your email address will not be published. Required fields are marked *