ਟੋਰਾਂਟੋ ਪੁਲੀਸ ਦੇ 7 ਅਧਿਕਾਰੀਆਂ ਨੂੰ ਕੁਰੱਪਸ਼ਨ ਅਤੇ ਸੰਗਠਿਤ ਅਪਰਾਧ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਓਂਟਾਰੀਓ ਦੇ ਉੱਤਰ ਪੱਛਮੀ ਖੇਤਰ ’ਚ ਤਾਇਨਾਤ ਸਨ ਤੇ ਅਪਰੇਸ਼ਨ ਸਾਊਥ ਹੇਠ ਕਾਫੀ ਸਮੇਂ ਤੋਂ ਯੌਰਕ ਖੇਤਰੀ ਪੁਲੀਸ ਦੀ ਉੱਚ ਤਾਕਤੀ ਗੁਪਤ ਜਾਂਚ ਟੀਮ ਦੀ ਨਜ਼ਰ ਹੇਠ ਸਨ। ਇਹ ਸਾਰੇ ਪੁਲੀਸ ਦੀ 11ਵੀਂ ਤੇ 12ਵੀਂ ਡਿਵੀਜ਼ਨ ਨਾਲ ਸਬੰਧਤ ਸਨ। ਟੋਰਾਂਟੋ ਪੁਲੀਸ ਐਸੋਸੀਏਸ਼ਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁਝ ਕਾਲੀਆਂ ਭੇਡਾਂ ਦਾ ਪ੍ਰਛਾਵਾਂ ਉਨ੍ਹਾਂ ਦੇ 8500 ਵਰਦੀਧਾਰੀ ਮੈਂਬਰਾਂ ’ਤੇ ਨਹੀਂ ਪੈਣ ਦਿੱਤਾ ਜਾਏਗਾ, ਜੋ ਲੋਕ ਸੁਰੱਖਿਆ ਲਈ ਤਨਦੇਹੀ, ਇਮਾਨਦਾਰੀ ਤੇ ਸ਼ਿੱਦਤ ਨਾਲ ਆਪਣੇ ਫਰਜ਼ ਨਿਭਾਉਂਦੇ ਹਨ। ਯੌਰਕ ਪੁਲੀਸ ਮੁਖੀ ਜਿਮ ਸੈਕਸਵੈਨ ਅਤੇ ਉੱਪ ਮੁਖੀ ਰਿਆਨ ਹੌਗਨ ਨੇ ਕਿਹਾ ਹੈ ਕਿ ਉਹ ਪੱਤਰਕਾਰ ਸੰਮੇਲਨ ਕਰਕੇ ਸਾਰੇ ਮਾਮਲੇ ਦੀ ਜਾਣਕਾਰੀ ਦੇਣਗੇ। ਪੁਲੀਸ ਅਫਸਰਾਂ ਦੇ ਫੜੇ ਜਾਣ ਦੀ ਸੂਹ ਲੱਗਦੇ ਹੀ ਦੇਸ਼ ਦੇ ਸਾਰੇ ਪੁਲੀਸ ਵਿਭਾਗਾਂ ਵਿੱਚ ਹਿਲਜੁੱਲ ਮਹਿਸੂਸ ਕੀਤੀ ਜਾ ਰਹੀ ਹੈ, ਕਿਉਂਕਿ ਪੁਲੀਸ ਅਫਸਰਾਂ ਵਲੋਂ ਇੰਜ ਦੀ ਕਾਰਵਾਈ ਕਾਰਣ ਕੈਨੇਡਿਆਈ ਸਿਸਟਮ ’ਤੇ ਸਵਾਲ ਉੱਠਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕੇਂਦਰੀ ਪੁਲੀਸ ਦੇ ਉੱਚ ਅਧਿਕਾਰੀਆਂ ਵਲੋਂ ਇਸ ਦੋਸ਼ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ’ਚੋਂ ਚਾਰ ਨੂੰ ਬਿਨਾਂ ਤਨਖਾਹ ਮੁਅੱਤਲ ਕਰ ਦਿੱਤਾ ਗਿਆ ਹੈ, ਜਦ ਕਿ ਤਿੰਨ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਵਿਚਾਰ ਹੋ ਰਹੀ ਹੈ।
Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…
ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…
Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…
More News


ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ


ਅਮਰੀਕਾ ਨੇ ਈਰਾਨ ਖ਼ਿਲਾਫ਼ ਪਹਿਲੀ ਵਾਰ ਕੀਤਾ ਸਮੁੰਦਰੀ ਡਰੋਨ ਦਾ ਇਸਤੇਮਾਲ, ਸਬਮਰੀਨ ਸੈਂਟਰ ‘ਤੇ ਵਰ੍ਹਾਏ ਬੰਬ

ਟਰੰਪ ਨੇ 24 ਘੰਟਿਆਂ ਅੰਦਰ ਹੀ ਹੋਰਮੁਜ਼ ਟੋਲ ‘ਤੇ ਲਿਆ ਯੂ-ਟਰਨ, ਕਿਹਾ-ਨਹੀਂ ਲਵਾਂਗੇ ਕੋਈ ਫੀਸ

ਅਮਰੀਕਾ ‘ਚ ਭਾਰਤੀ ਗੈਂਗਸਟਰਾਂ ‘ਤੇ ਐਕਸ਼ਨ, FBI ਦੀ ਲਿਸਟ ‘ਚ ਨਿਤੀਸ਼ ਕੌਸ਼ਲ ਨੂੰ ਮੋਸਟ ਵਾਂਟੇਡ ਐਲਾਨਿਆ

ਟਰੰਪ ਪ੍ਰਸ਼ਾਸਨ ਨੇ ਸ਼ੁਰੂ ਕੀਤੀ ਐੱਚ-1ਬੀ ਧੋਖਾਧੜੀ ਦੀ ਵੱਡੀ ਜਾਂਚ, ਦਰਜਨਾਂ ਲੋਕਾਂ ਨੂੰ ਜਾਰੀ ਕੀਤੇ ਸੰਮਨ



