CM Mann ਨੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਭਵਨ ਵੱਲ ਕੀਤਾ ਕੂਚ , BJP ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਨੂੰ ‘ਰੀ-ਕਾਲ’ ਕਰਨ ਦੀ ਕਰਨਗੇ ਮੰਗ

ਚੰਡੀਗੜ੍ਹ: ਰਾਸ਼ਟਰਪਤੀ ਦ੍ਰੋਪਤੀ ਮੂਰਮੂ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਧਾਇਕਾਂ ਦੇ ਵੱਡੇ ਕਾਫਲੇ ਨਾਲ ਰਾਸ਼ਟਰਪਤੀ ਭਵਨ ਪਹੁੰਚਣਗੇ। ਦੱਸਿਆ ਜਾਂਦਾ ਹੈ ਕਿ ਸਾਰੇ ਵਿਧਾਇਕਾਂ ਨੂੰ ਸਵੇਰੇ ਮੁੱਖ ਮੰਤਰੀ ਰਿਹਾਇਸ਼ ‘ ਤੇ ਪਹੁੰਚਣ ਦਾ ਸੁਨੇਹਾ ਲਗਾ ਦਿੱਤਾ ਹੈ। ਇੱਥੋਂ ਬੱਸਾਂ ਰਾਹੀਂ ਕਾਫ਼ਲੇ ਦੇ ਰੂਪ ਵਿਚ ਦਿੱਲੀ ਨੂੰ ਰਵਾਨਾ ਹੋਣਗੇ। ਮੁੱਖ ਮੰਤਰੀ ਪਿਛਲੇ ਦਿਨੀਂ ਭਾਜਪਾ ਵਿੱਚ ਸ਼ਾਮਲ ਹੋਏ ਸੱਤ ਰਾਜ ਸਭਾ ਮੈਂਬਰਾਂ ਨੂੰ ‘ਰੀ-ਕਾਲ’ ਕਰਨ ਦੀ ਮੰਗ ਕਰਨਗੇ।

ਜਾਣਕਾਰੀ ਅਨੁਸਾਰ ਅੱਜ ਦਾ ਦਿਨ ਪੰਜਾਬ ਦੀ ਸਿਆਸਤ ਵਿਚ ਕਾਫ਼ੀ ਅਹਿਮ ਰਹਿਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵੱਡੇ ਵਫ਼ਦ ਨਾਲ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਦਿੱਲੀ ਪਹੁੰਚ ਰਹੇ ਹਨ। ਇਹ ਮੁਲਾਕਾਤ ਦੁਪਹਿਰ 12 ਵਜੇ ਹੋਣੀ ਤੈਅ ਹੋਈ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਦੇ ਉਨ੍ਹਾਂ 7 ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ ਆਪਣਾ ਪੱਖ ਰੱਖਣਗੇ ਜੋ ਹਾਲ ਹੀ ਵਿੱਚ ‘ਆਪ’ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ ਹਨ।

ਪਿਛਲੇ ਦਿਨ ਮੁੱਖ ਮੰਤਰੀ ਨੇ ਦੱਸਿਆ ਸੀ ਕਿ ਉਹ ਰਾਸ਼ਟਰਪਤੀ ਕੋਲ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਵਾਪਸ ਬੁਲਾਉਣ ਦੀ ਮੰਗ ਕਰਨਗੇ।ਉਨ੍ਹਾਂ ਨੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਧ੍ਰੋਹ ਕੀਤਾ ਹੈ। ਵਰਨਣਯੋਗ ਹੈ ਕਿ ਰਾਘਵ ਚੱਢਾ, ਹਰਭਜਨ ਸਿੰਘ, ਵਿਕਰਮ ਸਿੰਘ ਸਾਹਨੀ, ਰਾਜਿੰਦਰ ਗੁਪਤਾ, ਅਸੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ 7 ਮੈਂਬਰ ਭਾਜਪਾ ਵਿਚ ਸ਼ਾਮਲ ਹੋ ਗਏ ਸਨ।ਹਾਲਾਂਕਿ ਰਾਸ਼ਟਰਪਤੀ ਵੱਲੋਂ ਸਿਰਫ਼ ਮੁੱਖ ਮੰਤਰੀ ਨੂੰ ਹੀ ਮਿਲਣ ਦਾ ਸੱਦਾ ਦਿੱਤਾ ਗਿਆ ਹੈ, ਪਰ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਜਾਣਗੇ ਜੋ ਰਾਸ਼ਟਰਪਤੀ ਭਵਨ ਦੇ ਬਾਹਰ ਮੌਜੂਦ ਰਹਿਣਗੇ।

ਸੂਤਰ ਦਸਦੇ ਹਨ ਕਿ ਪਹਿਲਾਂ ਸਾਰੇ ਵਿਧਾਇਕ ਕਪੂਰਥਲਾ ਹਾਊਸ ਜਾਣਗੇ। ਜੇਕਰ ਸਾਰੇ ਵਿਧਾਇਕਾਂ ਨੂੰ ਰਾਸਟਰਪਤੀ ਭਵਨ ਵਿਚ ਜਾਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਵਿਧਾਇਕ ਉਥੇ ਰੋਸ ਪ੍ਰਦਰਸ਼ਨ ਵੀ ਕਰ ਸਕਦੇ ਹਨ।

ਆਪ ਨੂੰ ਡਰ ਹੈ ਕਿ ਭਾਜਪਾ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਲਈ ਵਿਧਾਇਕਾ ਨੂੰ ਵੀ ਤੋੜ ਸਕਦੇ ਹਨ। ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਕੇ ਭਰੋਸਗੀ ਦਾ ਵੋਟ ਵੀ ਜਿੱਤ ਲਿਆ ਹੈ।

ਉਧਰ ਵਿਰੋਧੀ ਧਿਰਾਂ ਅਤੇ ਕਾਨੂੰਨੀ ਮਾਹਿਰ ਆਪ ਦੇ ਇਸ ਕਦਮ ‘ਤੇ ਸਵਾਲ ਚੁੱਕ ਰਹੇ ਹਨ। ਕਾਂਗਰਸ ਅਤੇ ਅਕਾਲੀ ਦਲ ਦਾ ਕਹਿਣਾ ਹੈ ਕਿ ਭਾਰਤੀ ਸੰਵਿਧਾਨ ਵਿਚ ਚੁਣੇ ਹੋਏ ਨੁਮਾਇੰਦਿਆਂ ਨੂੰ ‘ਰੀ-ਕਾਲ’ ਕਰਨ ਦਾ ਕੋਈ ਕਾਨੂੰਨੀ ਪ੍ਰਬੰਧ ਨਹੀਂ ਹੈ। ਭਾਜਪਾ ਨੇ ਵੀ ਇਸ ਨੂੰ ਮਹਿਜ਼ ਸਿਆਸੀ ਡਰਾਮੇਬਾਜ਼ੀ ਕਰਾਰ ਦਿੱਤਾ ਹੈ।

ਉਧਰ ਅੱਜ ਸਵੇਰੇ 10:40 ਵਜੇ ਰਾਘਵ ਚੱਢਾ ਦੀ ਅਗਵਾਈ ਹੇਠ ਬਾਗੀ ਰਾਜ ਮੈਂਬਰਾਂ ਨੇ ਵੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖਿਆ ਹੈ। ਸਿਆਸੀ ਮਾਹਿਰ ਇਸ ਮੁਲਾਕਾਤ ਨੂੰ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਦਾ ਸੰਕੇਤ ਮੰਨ ਰਹੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News