Dharmendra ਬੌਲੀਵੁੱਡ ਅਦਾਕਾਰਾ ਈਸ਼ਾ ਦਿਓਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਤੇ ਬਜ਼ੁਰਗ ਅਦਾਕਾਰ ਧਰਮਿੰਦਰ (89) ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦੇ ਦੇਹਾਂਤ ਦੀਆਂ ਖ਼ਬਰਾਂ ਬੇਬੁਨਿਆਦ ਹਨ। ਅਦਾਕਾਰ ਪਿਛਲੇ ਕਈ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਧਰਮਿੰਦਰ ਦੀ ਪਤਨੀ ਤੇ ਅਦਾਕਾਰਾ ਹੇਮਾ ਮਾਲਿਨੀ, ਪੁੱਤਰ ਸੰਨੀ ਦਿਓਲ ਤੇ ਬੌਬੀ ਦਿਓਲ, ਧੀ ਇਸ਼ਾ ਦਿਓਲ ਨੇ ਸੋਮਵਾਰ ਨੂੰ ਆਪਣੇ ਬਿਮਾਰ ਪਿਤਾ ਨਾਲ ਮੁਲਾਕਾਤ ਕੀਤੀ ਸੀ। ਅਦਾਕਾਰ ਨੂੰ ਸੋਮਵਾਰ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਈਸ਼ਾ ਨੇ ਕਿਹਾ, ‘‘ਮੀਡੀਆ ਪੂਰੀ ਤਰ੍ਹਾਂ ਝੂਠੀਆਂ ਖ਼ਬਰਾਂ ਫੈਲਾ ਰਿਹਾ ਹੈ। ਪਾਪਾ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੇ ਹਨ। ਅਸੀਂ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਸਾਡੇ ਪਰਿਵਾਰ ਦੀ ਨਿੱਜਤਾ ਦਾ ਸਤਿਕਾਰ ਕਰਨ। ਪਾਪਾ ਦੀ ਜਲਦੀ ਸਿਹਤਯਾਬੀ ਲਈ ਤੁਹਾਡੀਆਂ ਪ੍ਰਾਰਥਨਾਵਾਂ ਲਈ ਧੰਨਵਾਦ।’’










