Digital Arrest; ਡਾਕਟਰ ਤੋਂ 10.5 ਲੱਖ ਠੱਗੀ ਮਾਰਨ ਵਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਕੇਰਲ ਦੇ ਉੱਤਰੀ ਜ਼ਿਲ੍ਹੇ ਕੰਨੂਰ ਸਾਇਬਰ ਪੁਲੀਸ ਨੇ ਡਿਜੀਟਲ ਗ੍ਰਿਫਤਾਰੀ ਦੇ ਨਾਂ ਉੱਤੇ ਮਹਿਲਾ ਡਾਕਟਰ ਨਾਲ 10.5 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਪੰਜਾਬ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਮੁਤਾਬਕ, ਮੁਲਜ਼ਮ ਜੀਵਨ ਰਾਮ (28) ਲੁਧਿਆਣਾ ਦਾ ਰਹਿਣ ਵਾਲਾ ਹੈ। ਉਸ ਨੇ ਥਲਸੇਰੀ ਦੀ ਰਹਿਣ ਵਾਲੀ ਮਹਿਲਾ ਡਾਕਟਰ ਨੂੰ ‘ਡਿਜੀਟਲ ਅਰੈੱਸਟ’ ਦੀ ਧਮਕੀ ਦੇ ਕੇ ਸਾਢੇ 10 ਲੱਖ ਰੁਪਏ ਠੱਗ ਲਏ।

ਇਹ ਘਟਨਾ ਪਿਛਲੇ ਸਾਲ 30 ਨਵੰਬਰ ਦੀ ਹੈ । ਜਾਂਚ ਦੌਰਾਨ ਸਾਹਮਣੇ ਆਇਆ ਕਿ ਠੱਗਾਂ ਨੇ ਖੁਦ ਨੂੰ ਮੁੰਬਈ ਸੀਬੀਆਈ ਦੇ ਅਧਿਕਾਰੀ ਦੱਸਦਿਆਂ ਵਟਸਐਪ ਵੀਡੀਓ ਕਾਲ ਰਾਹੀਂ ਡਾਕਟਰ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਡਾਕਟਰ ਦੇ ਨਾਮ ’ਤੇ ਮਨੀ ਲਾਂਡਰਿੰਗ ਦਾ ਕੇਸ ਦਰਜ ਹੋਣ ਦਾ ਦਾਅਵਾ ਕਰਦਿਆਂ ਮਾਮਲਾ ਰਫ਼ਾ-ਦਫ਼ਾ ਕਰਨ ਲਈ ਰਕਮ ਟ੍ਰਾਂਸਫਰ ਕਰਨ ਦਾ ਦਬਾਅ ਬਣਾਇਆ। ਧਮਕੀਆਂ ਦੇ ਡਰੋਂ ਡਾਕਟਰ ਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ 10.5 ਲੱਖ ਰੁਪਏ ਟ੍ਰਾਂਸਫਰ ਕਰ ਦਿੱਤੇ, ਜੋ ਮੁਲਜ਼ਮਾਂ ਵੱਲੋਂ ਚੈਕਾਂ ਰਾਹੀਂ ਕਢਵਾ ਲਏ ਗਏ। ਕੰਨੂਰ ਪੁਲੀਸ ਨੇ ਮੁਲਜ਼ਮ ਦੀ ਪੈੜ ਨੱਪਦਿਆਂ ਉਸ ਨੂੰ ਲੁਧਿਆਣਾ ਦੇ ਇੱਕ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਵਾਰ-ਵਾਰ ਆਪਣਾ ਟਿਕਾਣਾ ਬਦਲ ਰਿਹਾ ਸੀ। ਕੇਰਲ ਪੁਲੀਸ ਦੀ ਟੀਮ ਨੇ ਪੰਜਾਬ ਵਿੱਚ ਖ਼ਰਾਬ ਮੌਸਮ ਦੇ ਬਾਵਜੂਦ ਪੰਜ ਦਿਨ ਤੱਕ ਮੁਲਜ਼ਮ ਦੀ ਨਿਗਰਾਨੀ ਕੀਤੀ। ਫਿਲਹਾਲ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News