Flight Operations Resumed: ਇਰਾਨ-ਇਜ਼ਰਾਈਲ ਟਕਰਾਅ ਵਿਚਾਲੇ ਦੁਬਈ ਤੋਂ ਭਾਰਤ ਲਈ ਉਡਾਣਾਂ ਮੁੜ ਸ਼ੁਰੂ

Flight Operations Resumed: ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਇਜ਼ਰਾਈਲ-ਇਰਾਨ ਦਰਮਿਆਨ ਹੋਈ ਜੰਗੀ ਕਾਰਵਾਈ ਕਾਰਨ ਰੁਕੀਆਂ ਹਵਾਈ ਸੇਵਾਵਾਂ ਹੁਣ ਹੌਲੀ-ਹੌਲੀ ਬਹਾਲ ਕੀਤੀਆਂ ਜਾ ਰਹੀਆਂ ਹਨ। ਮੰਗਲਵਾਰ ਨੂੰ ਦੁਬਈ ਤੋਂ ‘ਐਮੀਰੇਟਸ’ ਦੀ ਫਲਾਈਟ (EK 500) ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ ’ਤੇ ਸੁਰੱਖਿਅਤ ਉਤਰੀ, ਜਿਸ ਨਾਲ ਪਿਛਲੇ ਕਈ ਦਿਨਾਂ ਤੋਂ ਫਸੇ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ।

ਯਾਤਰੀਆਂ ਨੇ ਦੱਸਿਆ ਕਿ ਦੁਬਈ ਵਿੱਚ ਸਥਿਤੀ ਕਾਫੀ ਤਣਾਅਪੂਰਨ ਸੀ ਅਤੇ ਉਡਾਣਾਂ ਰੱਦ ਹੋਣ ਵਧੇਰੇ ਚਿੰਤਾ ਬਣੀ ਹੋਈ ਸੀ। ਦੁਬਈ ਏਅਰਪੋਰਟ ਪ੍ਰਸ਼ਾਸਨ ਨੇ ਪੁਸ਼ਟੀ ਕੀਤੀ ਹੈ ਕਿ 2 ਮਾਰਚ ਦੀ ਸ਼ਾਮ ਤੋਂ ਸੀਮਤ ਸੰਖਿਆ ਵਿੱਚ ਉਡਾਣਾਂ ਦਾ ਸੰਚਾਲਨ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ।ਯਾਤਰੀਆਂ ਨੇ ਮੁਸ਼ਕਲ ਘੜੀ ਵਿੱਚ ਏਅਰਲਾਈਨਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਹੈ। ਦੁਬਈ ਤੋਂ ਪਰਤੇ ਅਜੇ ਨਾਮੀ ਇੱਕ ਯਾਤਰੀ ਨੇ ਦੱਸਿਆ ਕਿ ਉਡਾਣਾਂ ਰੱਦ ਹੋਣ ਤੋਂ ਬਾਅਦ ‘ਐਮੀਰੇਟਸ’ ਨੇ ਸਾਰੇ ਮੁਸਾਫ਼ਰਾਂ ਲਈ ਹੋਟਲਾਂ ਵਿੱਚ ਰਹਿਣ ਅਤੇ ਖਾਣ-ਪੀਣ ਦਾ ਪੁਖ਼ਤਾ ਪ੍ਰਬੰਧ ਕੀਤਾ। ਇਸੇ ਤਰ੍ਹਾਂ ਅਬੂ ਧਾਬੀ ਤੋਂ ਬੈਂਗਲੁਰੂ ਪਹੁੰਚੇ ਯਾਤਰੀਆਂ ਨੇ ਵੀ ‘ਇਤਿਹਾਦ ਏਅਰਵੇਜ਼’ ਦੀ ਸੇਵਾ ਦੀ ਤਾਰੀਫ਼ ਕੀਤੀ। ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਅਮਰੀਕਾ-ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਗਏ ਹਮਲਿਆਂ ਅਤੇ ਉਸ ਤੋਂ ਬਾਅਦ ਇਰਾਨ ਦੀ ਜਵਾਬੀ ਕਾਰਵਾਈ ਕਾਰਨ ਪੂਰੇ ਖੇਤਰ ਵਿੱਚ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ, ਪਰ ਹੁਣ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News