Garib Rath fire: ਇੱਥੇਸਰਹਿੰਦ ਰੇਲਵੇ ਸਟੇਸ਼ਨਨੇੜੇ ਅੰਮ੍ਰਿਤਸਰ ਤੋਂ ਬਿਹਾਰ ਦੇ ਸਹਰਸਾ ਜਾ ਰਹੀਗ਼ਰੀਬ ਰਥ ਐਕਸਪ੍ਰੈਸਦੇ ਤਿੰਨ ਏਸੀ ਕੋਚਾਂ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਉਨ੍ਹਾਂ ਦੱਸਿਆ ਕਿ ਅੱਗ ਲਗਪਗਸਵੇਰੇ 7:30 ਵਜੇਲੱਗੀ ਜਦੋਂ ਟ੍ਰੇਨ (ਨੰਬਰ 12204) ਅੰਮ੍ਰਿਤਸਰ ਤੋਂ ਆ ਰਹੀ ਸੀ।ਸਿਵਲ ਅਤੇ ਪੁਲੀਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।ਫਾਇਰ ਬ੍ਰਿਗੇਡ ਅਤੇਐਂਬੂਲੈਂਸਾਂਨੂੰ ਮੌਕੇ ‘ਤੇ ਭੇਜਿਆ ਗਿਆ ਹੈ ਅਤੇ ਲੰਬੇ ਯਤਨਾਂ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਇੱਕ ਏਸੀ ਕੋਚ ਵਿੱਚ ਧੂੰਆਂ ਨਜ਼ਰ ਆਉਣ ’ਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਦੂਜੇ ਕੋਚਾਂ ਵਿੱਚ ਤਬਦੀਲ ਕਰ ਦਿੱਤਾ ਗਿਆ। ਫਿਰ ਅੱਗੇ ਹੋਰ ਨੁਕਸਾਨ ਨੂੰ ਰੋਕਣ ਲਈ ਪ੍ਰਭਾਵਿਤ ਕੋਚਾਂ ਨੂੰ ਟਰੇਨ ਤੋਂ ਅਲੱਗ ਕਰ ਦਿੱਤਾ ਗਿਆ।










