Goldy Brar’s father shifted: ਗੋਲਡੀ ਬਰਾੜ ਦੇ ਪਿਤਾ ਨੂੰ ਬਠਿੰਡਾ ਦੇ ਹਸਪਤਾਲ ਭੇਜਿਆ

ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਨੂੰ ਐਤਵਾਰ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ। ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰਿਤਪਾਲ ਕੌਰ ਨੂੰ ਬੀਤੇ ਸੋਮਵਾਰ ਨੂੰ ਅੰਮ੍ਰਿਤਸਰ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਉਨ੍ਹਾਂ ਖ਼ਿਲਾਫ਼ ਮੁਕਤਸਰ ਵਿੱਚ 2024 ਵਿਚ ਦਰਜ ਫਿਰੌਤੀ ਦੇ ਮਾਮਲੇ ਵਿੱਚ ਕੀਤੀ ਗਈ ਸੀ ਅਤੇ ਚਾਰ ਦਿਨਾਂ ਦਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਸ਼ਮਸ਼ੇਰ ਨੂੰ ਕਪੂਰਥਲਾ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਣਾ ਸੀ ਪਰ ਇਸ ਦੌਰਾਨ ਗੋਲਡੀ ਦੇ ਪਿਤਾ ਦੀ ਸਿਹਤ ਵਿਗੜ ਗਈ। ਉਸ ਨੂੰ ਪਹਿਲਾਂ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ ਜਿੱਥੋਂ ਅੱਜ ਉਸ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਗੋਲਡੀ ਬਰਾੜ ਦੇ ਮਾਪਿਆਂ ਨੂੰ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਜਬਰਨ ਵਸੂਲੀ ਦੇ ਇੱਕ 2024 ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀਆਂ ਸੂਬਾ ਪੁਲੀਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਵਿਰੁੱਧ ਤੇਜ਼ ਕੀਤੀ ਗਈ ਕਾਰਵਾਈ ਦੌਰਾਨ ਹੋਈਆਂ।

ਸਦਰ ਮੁਕਤਸਰ ਪੁਲੀਸ ਸਟੇਸ਼ਨ ਦੇ ਐੱਸਐੱਚਓ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਪਿਤਾ ਅਤੇ ਮਾਤਾ ਨੂੰ ਅੰਮ੍ਰਿਤਸਰ ਤੋਂ ਉਦੇਕਰਨ ਪਿੰਡ ਦੇ ਇੱਕ ਵਸਨੀਕ ਦੇ ਬਿਆਨਾਂ ’ਤੇ ਦਰਜ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੋਲਡੀ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਇੱਥੇ ਕੋਟਕਪੂਰਾ ਰੋਡ ਸਥਿਤ ਆਦੇਸ਼ ਨਗਰ ਦੇ ਰਹਿਣ ਵਾਲੇ ਹਨ ਅਤੇ ਇਹ ਪਰਿਵਾਰ ਅਸਲ ਵਿੱਚ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ। ਪੁਲੀਸ ਵਿੱਚ ਸਾਬਕਾ ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਹੇ ਸ਼ਮਸ਼ੇਰ ਸਿੰਘ ਨੂੰ ਮੁਕਤਸਰ ਜ਼ਿਲ੍ਹੇ ਵਿੱਚ ਇੱਕ ਕਤਲ ਦੇ ਕੇਸ ਵਿੱਚ ਕਥਿਤ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ 2021 ਵਿੱਚ ਸੇਵਾਮੁਕਤ ਕਰ ਦਿੱਤਾ ਗਿਆ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ

Read More »

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ

Read More »
AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
13May

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ

WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ ਨਾਲ ਪ੍ਰਾਈਵੇਟ ਅਤੇ ਟੈਂਪਰੇਰੀ (ਆਰਜ਼ੀ)…

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
13May

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਬਾਜ਼ਾਰ ਵਿੱਚ ਵੱਡੀ…

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
13May

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਵੇਗੀ। ਅਮਰੀਕਾ ਅਤੇ…

More News