India-EU FTA Finalized: ਭਾਰਤ ਤੇ ਯੂਰੋਪੀਅਨ ਯੂਨੀਅਨ ਦਰਮਿਆਨ ਸਭ ਤੋਂ ਅਹਿਮ ਵਪਾਰਕ ਸਮਝੌਤਾ ਸਿਰੇ ਚੜ੍ਹਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਸਿਆ ਕਿ ਭਾਰਤ ਅਤੇ ਯੂਰੋਪੀਅਨ ਯੂਨੀਅਨ ਦਰਮਿਆਨ ਮੁਕਤ ਵਪਾਰ ਸਮਝੌਤਾ (FTA) ਸਿਰੇ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੀਆਂ ਨਜ਼ਰਾਂ ਇਸ ਸਮਝੌਤੇ ’ਤੇ ਟਿਕੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਯੂਰਪੀਅਨ ਯੂਨੀਅਨ (EU) ਦੇ ਸਬੰਧਾਂ ਨੂੰ ਵਿਸ਼ਵ ਭਲਾਈ ਲਈ ਇੱਕ ਅਹਿਮ ਭਾਈਵਾਲੀ ਕਰਾਰ ਦਿੱਤਾ ਹੈ। ਗਲੋਬਲ ਪੱਧਰ ’ਤੇ ਚੱਲ ਰਹੀ ਉਥਲ-ਪੁਥਲ ਦੇ ਦੌਰ ਵਿੱਚ, ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤ-ਈਯੂ ਸਹਿਯੋਗ ਵਿਸ਼ਵ ਵਿਵਸਥਾ ਨੂੰ ਲੋੜੀਂਦੀ ਸਥਿਰਤਾ ਪ੍ਰਦਾਨ ਕਰੇਗਾ।

ਪ੍ਰਧਾਨ ਮੰਤਰੀ  ਅਨੁਸਾਰ, ਇਹ ਸਮਝੌਤਾ ਨਾ ਸਿਰਫ਼ ਆਰਥਿਕ ਪੱਖੋਂ ਅਹਿਮ ਹੈ, ਸਗੋਂ ਇਹ ਸਾਂਝੀ ਖੁਸ਼ਹਾਲੀ ਲਈ ਇੱਕ ਨਵਾਂ ਰੋਡਮੈਪ ਵੀ ਤਿਆਰ ਕਰਦਾ ਹੈ।ਇਸ ਇਤਿਹਾਸਕ ਸਮਝੌਤੇ ਦੇ ਫਾਇਦਿਆਂ ਬਾਰੇ ਚਰਚਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਐਫ.ਟੀ.ਏ. (FTA) ਸਮੁੰਦਰੀ ਖੇਤਰ (maritime sector) ਅਤੇ ਸਾਈਬਰ ਸੁਰੱਖਿਆ ਵਿੱਚ ਆਪਸੀ ਸਹਿਯੋਗ ਨੂੰ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਸੋਮਵਾਰ ਦੇ ਦਿਨ ਨੂੰ ਇੱਕ ਇਤਿਹਾਸਕ ਦਿਨ ਦੱਸਿਆ, ਜਦੋਂ ਯੂਰਪੀਅਨ ਯੂਨੀਅਨ ਦੇ ਨੇਤਾਵਾਂ ਨੇ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਹ ਮੌਕਾ ਦੋਵਾਂ ਦੇਸ਼ਾਂ ਦੇ ਡੂੰਘੇ ਹੁੰਦੇ ਰਿਸ਼ਤਿਆਂ ਅਤੇ ਭਵਿੱਖ ਦੀਆਂ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਬੀਬੀਸੀ ਦੀ ਰਿਪੋਰਟ ਅਨੁਸਾਰ ਭਾਰਤ ਤੇ ਯੂਰੋਪੀਅਨ ਯੂਨੀਅਨ ਨੇ ਕਰੀਬ ਦੋ ਦਹਾਕੇ ਦੀ ਗੱਲਬਾਤ ਤੋਂ ਬਾਅਦ ਇਕ ਅਹਿਮ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਸਮਝੌਤੇ ਤਹਿਤ ਯੂਰਪ ਤੋਂ ਆਉਣ ਵਾਲੀ ਸ਼ਰਾਬ ਤੇ ਲਗਜ਼ਰੀ ਗੱਡੀਆਂ ’ਤੇ ਟੈਕਸ ਜਾਂ ਤਾਂ ਖਤਮ ਕਰ ਦਿੱਤਾ ਜਾਵੇਗਾ ਜਾਂ ਬਹੁਤ ਘੱਟ ਵਸੂਲਿਆ ਜਾਵੇਗਾ ਜਿਸ ਨਾਲ ਵੱਡੀਆਂ ਕਾਰਾਂ ਤੇ ਸ਼ਰਾਬ ਸਸਤੀ ਮਿਲੇਗੀ। ਇਹ ਪਤਾ ਲੱਗਿਆ ਹੈ ਕਿ ਇਨ੍ਹਾਂ ਕਾਰਾਂ ’ਤੇ ਟੈਕਸ 110 ਫੀਸਦੀ ਤੋਂ ਘੱਟ ਕੇ 10 ਫੀਸਦੀ ਹੋ ਗਿਆ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News