Nepal Flood: ਟੁੱਟਦੀਆਂ ਜਾ ਰਹੀਆਂ ਨੇ ਉਮੀਦਾਂ, ਚਾਰ ਹਜ਼ਾਰ ਅਜੇ ਵੀ ਲਾਪਤਾ; ਆਫ਼ਤ ’ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵਧ ਕੇ 1200 ਤੋਂ ਪਾਰ ਹੋਈ

ਰਾਇਟਰ : ਤਿੱਬਤ ਵਿਚ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਚੱਲਦਿਆਂ ਹੁਣ ਤੱਕ 1204 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਕਰੀਬ 4200 ਲੋਕ ਅਜੇ ਵੀ ਲਾਪਤਾ ਹਨ। ਜਿਵੇਂ-ਜਿਵੇਂ ਦਿਨ ਬੀਤ ਰਹੇ ਹਨ, ਹੜ੍ਹ ਦੇ ਮਲਬੇ ਵਿਚ ਦੱਬੇ ਲੋਕਾਂ ਦੇ ਜ਼ਿੰਦਾ ਬਚਣ ਦੀ ਉਮੀਦ ਟੁੱਟਦੀ ਜਾ ਰਹੀ ਹੈ। ਬਚਾਅ ਦੇ ਜ਼ਿਆਦਾਤਰ ਯਤਨ ਜਲ-ਬਿਜਲੀ ਪ੍ਰਾਜੈਕਟਾਂ ਦੀਆਂ ਸੁਰੰਗਾਂ ਵਿਚ ਫਸੇ ਮਜ਼ਦੂਰਾਂ ਨੂੰ ਬਚਾਉਣ ’ਤੇ ਕੇਂਦਰਿਤ ਹੋ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਸੁਰੰਗਾਂ ਵਿਚ ਹਵਾ ਦੀ ਸਪਲਾਈ ਵਾਲੇ ਚੈਂਬਰ ਹਨ ਅਤੇ ਬਚਾਅ ਦਲ 600 ਤੋਂ ਵੱਧ ਲਾਪਤਾ ਮਜ਼ਦੂਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।

ਨੇਪਾਲ ਦੇ ਰਾਸ਼ਟਰੀ ਐਮਰਜੈਂਸੀ ਮੁਹਿੰਮ ਕੇਂਦਰ (ਐੱਨਈਓਸੀ) ਦੇ ਇਕ ਸੀਨੀਅਰ ਅਧਿਕਾਰੀ ਫਣੀਂਦਰ ਪੌਡੇਲ ਨੇ ਕਿਹਾ ਕਿ ਜ਼ਿੰਦਾ ਲੋਕਾਂ ਦੇ ਮਿਲਣ ਦੀ ਉਮੀਦ ਘੱਟ ਹੁੰਦੀ ਜਾ ਰਹੀ ਹੈ। ਅਸੀਂ ਪ੍ਰਾਰਥਨਾ ਕਰ ਰਹੇ ਹਾਂ ਅਤੇ ਅਸੀਂ ਆਸ਼ਾਵਾਦੀ ਹਾਂ। ਉਮੀਦ ਤਾਂ ਉਮੀਦ ਹੈ! ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਨੇ ਸੰਸਦ ਵਿਚ ਦੱਸਿਆ ਕਿ ਖੋਜ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਸਪੱਸ਼ਟ ਹੈ, ਆਪਣੀ ਖੋਜ ਅਤੇ ਬਚਾਅ ਮੁਹਿੰਮ ਜਾਰੀ ਰੱਖਣਾ। ਜੋ ਲੋਕ ਅਜੇ ਵੀ ਲਾਪਤਾ ਹਨ, ਉਨ੍ਹਾਂ ਦੀ ਭਾਲ ਕਰਨਾ ਅਤੇ ਪ੍ਰਭਾਵਿਤ ਸਾਰੇ ਲੋਕਾਂ ਦੀ ਮਦਦ ਜਾਰੀ ਰੱਖਣਾ। ਚਾਰ ਪਣ-ਬਿਜਲੀ ਪ੍ਰਾਜੈਕਟਾਂ ਵਿਚ ਵੱਡੇ ਪੱਧਰ ’ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਜਾਂ ਇਸ ਦੀ ਯੋਜਨਾ ਬਣਾਈ ਗਈ ਹੈ। ਨੇਪਾਲ ਬਿਜਲੀ ਅਥਾਰਟੀ ਦੇ ਬੋਰਡ ਵਿਚ ਮੈਂਬਰ ਅਮਸ਼ੂ ਕਿਰਨ ਸ਼ਾਹੀ ਨੇ ਕਿਹਾ ਕਿ ਦੋ ਥਾਵਾਂ ’ਤੇ, ਜਿੱਥੇ ਕਰੀਬ 90 ਲੋਕ ਲਾਪਤਾ ਹਨ, ਜ਼ਿੰਦਾ ਲੋਕਾਂ ਦੇ ਮਿਲਣ ਦੀ ਸਭ ਤੋਂ ਵੱਧ ਸੰਭਾਵਨਾ ਹੈ ਕਿਉਂਕਿ ਸੁਰੰਗਾਂ ਦੇ ਅੰਦਰ ਹਵਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਤ੍ਰਿਸ਼ੂਲੀ-3ਏ ਵਿਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਅੰਦਰ ਇਕ ਸੁੱਕਾ ਚੈਂਬਰ ਸੀ ਅਤੇ ਸੁਰੰਗ ਵਿਚ ਆਕਸੀਜਨ ਵਹਿ ਰਹੀ ਹੋਵੇਗੀ। ਇਸ ਦੇ ਨਾਲ ਹੀ ਪਾਈਪ ਰਾਹੀਂ ਵੀ ਅੰਦਰ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਸੁਰੰਗ ਵਿਚ ਬਚਾਅ ਦੀਆਂ ਕੋਸ਼ਿਸ਼ਾਂ ਵਿਚ ਭਾਰਤ, ਚੀਨ ਅਤੇ ਅਮਰੀਕਾ ਦੀਆਂ ਮਾਹਿਰ ਬਚਾਅ ਟੀਮਾਂ ਸ਼ਾਮਲ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News