New Zealand won: ਨਿਊਜ਼ੀਲੈਂਡ ਨੇ ਭਾਰਤ ਨੂੰ 41 ਦੌੜਾਂ ਨਾਲ ਹਰਾਇਆ; ਭਾਰਤ ’ਚ ਪਹਿਲੀ ਵਾਰ ਇਕ ਦਿਨਾ ਲੜੀ ਜਿੱਤੀ

ਭਾਰਤੀ ਨੇ ਅੱਜ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਰੋਜ਼ਾ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਨਿਊਜ਼ੀਲੈਂਡ ਨੇ ਅੱਜ ਭਾਰਤ ਨੂੰ 41 ਦੌੜਾਂ ਨਾਲ ਹਰਾ ਦਿੱਤਾ ਹੈ ਤੇ ਭਾਰਤ ਵਿਚ ਪਹਿਲੀ ਵਾਰ ਇਕ ਦਿਨਾ ਲੜੀ ਜਿੱਤੀ ਹੈ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 337 ਦੌੜਾਂ ਬਣਾਈਆਂ ਜਦਕਿ ਭਾਰਤ ਦੀ ਪੂਰੀ ਟੀਮ 46 ਓਵਰਾਂ ਵਿਚ 296 ਦੌੜਾਂ ’ਤੇ ਆਲ ਆਊਟ ਹੋ ਗਈ। ਭਾਰਤ ਵਲੋਂ ਵਿਰਾਟ ਕੋਹਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 124 ਦੌੜਾਂ ਬਣਾਈਆਂ। ਭਾਰਤ ਵਲੋਂ ਮੱਧ ਕ੍ਰਮ ਦੇ ਬੱਲੇਬਾਜ਼ਾਂ ਨੇ ਅੱਜ ਨਿਰਾਸ਼ ਕੀਤਾ ਪਰ ਹੇਠਲੇ ਕ੍ਰਮ ਨੇ ਵਧੀਆ ਬੱਲੇਬਾਜ਼ੀ ਕੀਤੀ ਪਰ ਟੀਮ ਨੂੰ ਜਿੱਤ ਨਾ ਦਿਵਾ ਸਕੇ। ਭਾਰਤ ਵਲੋਂ ਨਿਤੀਸ਼ ਰੈੱਡੀ ਨੇ 53 ਤੇ ਹਰਸ਼ਿਤ ਰਾਣਾ ਨੇ 52 ਦੌੜਾਂ ਬਣਾਈਆਂ। ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ 338 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ ਨਿਰਧਾਰਤ ਪੰਜਾਹ ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ਨਾਲ 337 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵਲੋਂ ਡੈਰਿਲ ਮਿਸ਼ੇਲ ਤੇ ਗਲੈਨ ਫਿਲਪ ਨੇ ਸੈਂਕੜੇ ਜੜੇ। ਦੋਵਾਂ ਨੇ ਕ੍ਰਮਵਾਰ 137 ਤੇ 106 ਦੌੜਾਂ ਬਣਾਈਆਂ। ਦੂਜੇ ਪਾਸੇ ਭਾਰਤ ਵਲੋਂ

ਅਰਸ਼ਦੀਪ ਸਿੰਘ ਤੇ ਹਰਸ਼ਿਤ ਰਾਣਾ ਨੇ 3-3 ਵਿਕਟਾਂ ਹਾਸਲ ਕੀਤੀਆਂ। ਨਿਊਜ਼ੀਲੈਂਡ ਦੀ ਟੀਮ ਦੀ ਇਕ ਵੇਲੇ ਹਾਲਤ ਖਰਾਬ ਹੋ ਗਈ ਸੀ ਤੇ ਉਸ ਨੇ ਸ਼ੁਰੂਆਤੀ ਝਟਕਿਆਂ ਤੋਂ ਉਭਰਦਿਆਂ ਵਧੀਆ ਸਕੋਰ ਬਣਾਇਆ। ਭਾਰਤੀ ਗੇਂਦਬਾਜ਼ਾਂ ਅਰਸ਼ਦੀਪ ਸਿੰਘ ਤੇ ਹਰਸ਼ਿਤ ਰਾਣਾ ਨੇ 5 ਦੌੜਾਂ ਦੇ ਸਕੋਰ ’ਤੇ ਨਿਊਜ਼ੀਲੈਂਡ ਨੂੰ ਉਪਰੋਥੱਲੀ ਦੋ ਝਟਕੇ ਦਿੱਤੇ। ਡੈਵੋਨ ਕੋਨਵੇਅ ਨੇ ਪੰਜ ਦੌੜਾਂ ਬਣਾਈਆਂ ਤੇ ਹਰਸ਼ਿਤ ਰਾਣਾ ਦਾ ਸ਼ਿਕਾਰ ਬਣਿਆ। ਹੈਨਰੀ ਨਿਕੋਲਸ ਖਾਤਾ ਖੋਲ੍ਹਣ ਵਿਚ ਵੀ ਨਾਕਾਮ ਰਿਹਾ ਤੇ ਉਸ ਨੂੰ ਅਰਸ਼ਦੀਪ ਸਿੰਘ ਨੇ ਬੋਲਡ ਕੀਤਾ।

ਭਾਰਤ ਨੇ ਤੇਜ਼ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਨਾ ਦੀ ਜਗ੍ਹਾ ਅਰਸ਼ਦੀਪ ਸਿੰਘ ਨੂੰ ਟੀਮ ਵਿੱਚ ਸ਼ਾਮਲ ਕੀਤਾ। ਦੂਜੇ ਪਾਸੇ ਨਿਊਜ਼ੀਲੈਂਡ ਨੇ ਆਪਣੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ। ਦੋਵੇਂ ਟੀਮਾਂ ਤਿੰਨ ਮੈਚਾਂ ਦੀ ਲੜੀ ਵਿਚ ਇਸ ਵੇਲੇ 1-1 ਨਾਲ ਬਰਾਬਰ ਹਨ।

ਨਿਊਜ਼ੀਲੈਂਡ ਦੀ ਟੀਮ ਨੇ ਸ਼ੁਰੂਆਤੀ ਝਟਕਿਆਂ ਤੋਂ ਉਭਰਦਿਆਂ ਮੇਜ਼ਬਾਨ ਭਾਰਤ ਖਿਲਾਫ਼ ਸਨਮਾਨਜਨਕ ਸਕੋਰ ਬਣਾਇਆ। ਭਾਰਤੀ ਗੇਂਦਬਾਜ਼ਾਂ ਅਰਸ਼ਦੀਪ ਸਿੰਘ ਤੇ ਹਰਸ਼ਿਤ ਰਾਣਾ ਨੇ 5 ਦੌੜਾਂ ਦੇ ਸਕੋਰ ’ਤੇ ਨਿਊਜ਼ੀਲੈਂਡ ਨੂੰ ਉਪਰੋਥੱਲੀ ਦੋ ਝਟਕੇ ਦਿੱਤੇ। ਡੈਵੋਨ ਕੋਨਵੇਅ ਨੇ ਪੰਜ ਦੌੜਾਂ ਬਣਾਈਆਂ ਤੇ ਹਰਸ਼ਿਤ ਰਾਣਾ ਦਾ ਸ਼ਿਕਾਰ ਬਣਿਆ। ਹੈਨਰੀ ਨਿਕੋਲਸ ਖਾਤਾ ਖੋਲ੍ਹਣ ਵਿਚ ਵੀ ਨਾਕਾਮ ਰਿਹਾ ਤੇ ਉਸ ਨੂੰ ਅਰਸ਼ਦੀਪ ਸਿੰਘ ਨੇ ਬੋਲਡ ਕੀਤਾ।

ਇਸ ਤੋਂ ਪਹਿਲਾਂ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਐਤਵਾਰ ਨੂੰ ਇੱਥੇ ਨਿਊਜ਼ੀਲੈਂਡ ਵਿਰੁੱਧ ਤੀਜੇ ਅਤੇ ਆਖਰੀ ਇਕ ਰੋਜ਼ਾ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਤੇਜ਼ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਨਾ ਦੀ ਜਗ੍ਹਾ ਅਰਸ਼ਦੀਪ ਸਿੰਘ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਹੈ। ਨਿਊਜ਼ੀਲੈਂਡ ਨੇ ਆਪਣੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ। ਤਿੰਨ ਮੈਚਾਂ ਦੀ ਲੜੀ ਇਸ ਸਮੇਂ 1-1 ਨਾਲ ਬਰਾਬਰ ਹੈ।

ਟੀਮਾਂ:

ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਕਪਤਾਨ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈੱਡੀ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ

ਨਿਊਜ਼ੀਲੈਂਡ: ਡੇਵੋਨ ਕੌਨਵੇ, ਹੈਨਰੀ ਨਿਕੋਲਸ, ਵਿਲ ਯੰਗ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਸ਼ੇਲ ਹੇਅ (ਕਪਤਾਨ), ਮਾਈਕਲ ਬ੍ਰੇਸਵੈੱਲ (ਕਪਤਾਨ), ਜ਼ਕਰੀ ਫੌਲਕਸ, ਕਾਇਲ ਜੈਮੀਸਨ, ਕ੍ਰਿਸਟੀਅਨ ਕਲਾਰਕ, ਜੈਡੇਨ ਲੈਨੋਕਸ

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…