Pakistan ਨੇ ਰਿਹਾਇਸ਼ੀ ਖੇਤਰਾਂ ਨੂੰ ਨਿਸ਼ਾਨਾ ਬਣਾਇਆ: Afganistan

ਪਾਕਿਸਤਾਨੀ ਫੌਜ ਨੇ ਐਤਵਾਰ ਸਵੇਰੇ ਅਫਗਾਨਿਸਤਾਨ ਦੀ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੱਡੀ ਕਾਰਵਾਈ ਕਰਦਿਆਂ ਹਵਾਈ ਹਮਲੇ ਕੀਤੇ ਸਨ। ਪਾਕਿਸਤਾਨ ਦੇ ਗ੍ਰਹਿ ਰਾਜ ਮੰਤਰੀ ਤਲਾਲ ਚੌਧਰੀ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ 70 ਦਹਿਸ਼ਤਗਰਦ ਮਾਰੇ ਗਏ ਹਨ। ਪਾਕਿਸਤਾਨੀ ਫੌਜ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਤਿਵਾਦੀਆਂ ਦੇ ਉਨ੍ਹਾਂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ ਜਿਨ੍ਹਾਂ ਦੀ ਵਰਤੋਂ ਪਾਕਿਸਤਾਨ ਵਿੱਚ ਹਾਲ ਹੀ ਵਿੱਚ ਹੋਏ ਹਮਲਿਆਂ ਲਈ ਕੀਤੀ ਜਾ ਰਹੀ ਸੀ। ਬਾਅਦ ਵਿੱਚ ਪਾਕਿਸਤਾਨੀ ਮੀਡੀਆ ਨੇ ਇਹ ਗਿਣਤੀ ਵਧ ਕੇ 80 ਹੋਣ ਦੀ ਗੱਲ ਵੀ ਕਹੀ ਹੈ। ਦੂਜੇ ਪਾਸੇ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਪਾਕਿਸਤਾਨ ਦੇ ਇਨ੍ਹਾਂ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਕਿਸਤਾਨੀ ਹਮਲਿਆਂ ਵਿੱਚ ਕਿਸੇ ਅਤਿਵਾਦੀ ਟਿਕਾਣੇ ਨੂੰ ਨਹੀਂ ਬਲਕਿ ਰਿਹਾਇਸ਼ੀ ਇਲਾਕਿਆਂ, ਇੱਕ ਮਦਰੱਸੇ ਅਤੇ ਆਮ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਪਾਕਿਸਤਾਨ ਵਲੋਂ ਅਫਗਾਨਿਸਤਾਨ ਵਿਚ ਕੀਤੇ ਗਏ ਹਮਲਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 80 ਹੋ ਗਈ ਹੈ। ਪਾਕਿਸਤਾਨ ਨੇ ਇਹ ਹਮਲੇ ਬੀਤੇ ਕੱਲ੍ਹ ਕੀਤੇ ਸਨ।

ਪਾਕਿਸਤਾਨੀ ਸੁਰੱਖਿਆ ਸਰੋਤਾਂ ਅਨੁਸਾਰ ਅਫਗਾਨਿਸਤਾਨ ਦੇ ਨੰਗਰਹਾਰ, ਪਕਤੀਕਾ ਅਤੇ ਖੋਸਤ ਸੂਬਿਆਂ ਵਿੱਚ ਕੀਤੇ ਗਏ ਹਵਾਈ ਹਮਲਿਆਂ ਵਿੱਚ 80 ਤੋਂ ਵੱਧ ਲੋਕ ਮਾਰੇ ਗਏ ਹਨ। ਇਹ ਕਾਰਵਾਈ ਪਾਕਿਸਤਾਨ ਵਿੱਚ ਹੋਏ ਹਾਲੀਆ ਆਤਮਘਾਤੀ ਹਮਲਿਆਂ ਦੇ ਜਵਾਬ ਵਿੱਚ ਕੀਤੀ ਗਈ ਹੈ ਜਿਸ ਦਾ ਇਲਜ਼ਾਮ ਪਾਕਿਸਤਾਨ ਨੇ ਅਫਗਾਨਿਸਤਾਨ ਸਥਿਤ ਦਹਿਸ਼ਤਗਰਦਾਂ ‘ਤੇ ਲਗਾਇਆ ਹੈ। ਪਾਕਿਸਤਾਨੀ ਸਰਕਾਰ ਦਾ ਕਹਿਣਾ ਹੈ ਕਿ ਇਸ ਹਮਲੇ ਵਿੱਚ ਲਗਭਗ 70 ਦਹਿਸ਼ਤਗਰਦ ਮਾਰੇ ਗਏ ਹਨ।

ਇਹ ਹਵਾਈ ਹਮਲੇ ਖਾਸ ਤੌਰ ‘ਤੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਅਤੇ ਇਸਲਾਮਿਕ ਸਟੇਟ (ਦਾਇਸ਼) ਨਾਲ ਜੁੜੇ ਕੈਂਪਾਂ ‘ਤੇ ਕੀਤੇ ਗਏ ਸਨ। ਪਾਕਿਸਤਾਨੀ ਅਧਿਕਾਰੀਆਂ ਨੇ ਦੱਸਿਆ ਕਿ ਨੰਗਰਹਾਰ ਅਤੇ ਪਕਤੀਕਾ ਦੇ ਕਈ ਇਲਾਕਿਆਂ ਵਿੱਚ ਸਥਿਤ ਦਹਿਸ਼ਤੀ ਕੇਂਦਰਾਂ ਨੂੰ ਤਬਾਹ ਕੀਤਾ ਗਿਆ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਇਸਲਾਮਾਬਾਦ, ਬਾਜੌਰ ਅਤੇ ਬੰਨੂ ਵਿੱਚ ਹੋਏ ਬੰਬ ਧਮਾਕਿਆਂ ਦੀ ਸਾਜ਼ਿਸ਼ ਅਫਗਾਨਿਸਤਾਨ ਵਿੱਚ ਬੈਠੇ ਹਮਲਾਵਰਾਂ ਨੇ ਹੀ ਰਚੀ ਸੀ।

ਪਾਕਿਸਤਾਨ ਦੇ ਗ੍ਰਹਿ ਰਾਜ ਮੰਤਰੀ ਤਲਾਲ ਚੌਧਰੀ ਨੇ ਕਿਹਾ ਕਿ ਅਫਗਾਨਿਸਤਾਨ ਸਰਹੱਦ ਪਾਰ ਤੋਂ ਹੋਣ ਵਾਲੀ ਦਹਿਸ਼ਤਗਰਦੀ ਦਾ ਗੜ੍ਹ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਹਰ ਜ਼ਰੂਰੀ ਕਦਮ ਚੁੱਕ ਰਿਹਾ ਹੈ। ਪਾਕਿਸਤਾਨ ਨੇ ਇਹ ਵੀ ਯਾਦ ਦਿਵਾਇਆ ਕਿ ਦੋਹਾ ਸਮਝੌਤੇ ਤਹਿਤ ਅਫਗਾਨ ਤਾਲਿਬਾਨ ਨੇ ਵਾਅਦਾ ਕੀਤਾ ਸੀ ਕਿ ਉਹ ਆਪਣੀ ਧਰਤੀ ਦੀ ਵਰਤੋਂ ਦਹਿਸ਼ਤਗਰਦੀ ਲਈ ਨਹੀਂ ਹੋਣ ਦੇਣਗੇ ਪਰ ਉਹ ਇਸ ਵਿੱਚ ਨਾਕਾਮ ਰਹੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News