Pakistan: ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ: ਪਾਕਿ ਅਧਿਕਾਰੀ

ਪਾਕਿਸਤਾਨੀ ਅਧਿਕਾਰੀਆਂ ਨੇ ਅਗਲੇ ਮਹੀਨੇ ਗੁਰੂ ਨਾਨਕ ਦੇਵ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਵਤਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ।

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਿੱਚ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਔਕਾਫ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਾਜਿਦ ਮਹਿਮੂਦ ਚੌਹਾਨ, ਪੰਜਾਬ ਗ੍ਰਹਿ ਵਿਭਾਗ ਦੇ ਸਕੱਤਰ ਅਹਿਮਦ ਜਾਵੇਦ ਕਾਜ਼ੀ ਅਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਈ.ਟੀ.ਪੀ.ਬੀ. ਦੇ ਬੁਲਾਰੇ ਗੁਲਾਮ ਮੋਹੀਉਦੀਨ ਨੇ ਦੱਸਿਆ, “ਮੀਟਿੰਗ ਵਿੱਚ ਦੱਸਿਆ ਗਿਆ ਕਿ ਸ਼ਰਧਾਲੂਆਂ ਲਈ ਪੁਖਤਾ ਸੁਰੱਖਿਆ, ਮੈਡੀਕਲ ਸਹੂਲਤਾਂ, ਆਵਾਜਾਈ ਅਤੇ ਚੰਗੀ ਰਿਹਾਇਸ਼ ਨੂੰ ਯਕੀਨੀ ਬਣਾਇਆ ਜਾਵੇਗਾ। ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਅਤੇ ਹੋਰ ਸਾਰੇ ਗੁਰਦੁਆਰਿਆਂ ਵਿੱਚ ਗੈਸ ਤੇ ਬਿਜਲੀ ਦੀ ਨਿਰੰਤਰ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ।” ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 4 ਤੋਂ 14 ਨਵੰਬਰ ਤੱਕ ਹੋਣਗੇ। ਮੁੱਖ ਸਮਾਗਮ 5 ਨਵੰਬਰ ਨੂੰ ਲਾਹੌਰ ਤੋਂ 80 ਕਿਲੋਮੀਟਰ ਦੂਰ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਵਿਖੇ ਹੋਵੇਗਾ। ਮੀਟਿੰਗ ਵਿੱਚ ਦੱਸਿਆ ਗਿਆ, “ਦੋ-ਪਾਸੜ ਸਮਝੌਤੇ ਤਹਿਤ ਭਾਰਤ ਤੋਂ 3,000 ਸਮੇਤ ਦੁਨੀਆ ਭਰ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਇਸ ਧਾਰਮਿਕ ਤਿਉਹਾਰ ਵਿੱਚ ਸ਼ਾਮਲ ਹੋਣਗੇ।”

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

Read More »

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

Read More »

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030

Read More »
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
25May

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
25May

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
25May

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…

More News

Leave a Reply

Your email address will not be published. Required fields are marked *