Patiala News : ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਲਾਸ਼ ਦਾ ਹੋਇਆ ਪੋਸਟਮਾਰਟਮ, ਜੇਲ੍ਹ ‘ਚ ਬੰਦ ਮੁਲਜ਼ਮ ਸੰਨੀ ’ਤੇ ਦਰਜ ਕੇਸ ’ਚ ਧਾਰਾਵਾਂ ਦਾ ਵਾਧਾ

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ’ਚ ਕੁੱਟਮਾਰ ਦਾ ਸ਼ਿਕਾਰ ਹੋਏ ਕੈਦੀ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਮੌਤ ਹੋਣ ਉਪਰੰਤ ਵੀਰਵਾਰ ਨੂੰ ਉਸ ਦੀ ਲਾਸ਼ ਦਾ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਪੋਸਟਮਾਰਟਮ ਕੀਤਾ ਗਿਆ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਨ ਉਪਰੰਤ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ। ਦੂਜੇ ਪਾਸੇ ਸੂਬਾ ਸਿੰਘ ਦੀ ਮੌਤ ਉਪਰੰਤ ਪੁਲਿਸ ਨੇ ਵਿਚਾਰ ਅਧੀਨ ਕੈਦੀ ਸੰਦੀਪ ਸਿੰਘ ਸੰਨੀ ਖ਼ਿਲਾਫ਼ ਥਾਣਾ ਤ੍ਰਿਪੜੀ ਵਿਖੇ ਦਰਜ ਕੀਤੇ ਕੇਸ ਦੀਆਂ ਧਾਰਾਵਾਂ ’ਚ ਵਾਧਾ ਕਰਦਿਆਂ ਕਤਲ ਕੇਸ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਸੂਬਾ ਸਿੰਘ ਦੇ ਰਿਸ਼ਤੇਦਾਰ ਮਨਜੀਤ ਸਿੰਘ ਤੇ ਗੁਰਮੁੱਖ ਸਿੰਘ ਲਾਸ਼ ਲੈਣ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਸਨ, ਜਿਥੇ ਪੁਲਿਸ ਕਾਰਵਾਈ ਉਪਰੰਤ ਡਾਕਟਰਾਂ ਵੱਲੋਂ ਬਾਅਦ ਦੁਪਹਿਰ ਪੋਸਟਮਾਰਟਮ ਮਗਰੋਂ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਤੇ ਪਰਿਵਾਰਿਕ ਮੈਂਬਰ ਸੂਬਾ ਸਿੰਘ ਦੀ ਲਾਸ਼ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ’ਚ ਪੈਂਦੇ ਉਸ ਦੇ ਜੱਦੀ ਪਿੰਡ ਲੈ ਗਏ। ਦੱਸਣਯੋਗ ਹੈ ਕਿ 5 ਅਗਸਤ 2025 ਨੂੰ ਸਾਬਕਾ ਇੰਸਪੈਕਟਰ ਸੂਬਾ ਸਿੰਘ ਤੇ ਹੋਰਨਾਂ ਨੂੰ 1993 ’ਚ ਤਰਨਤਾਰਨ ਦੇ ਸੱਤ ਨੌਜਵਾਨਾਂ ਦੇ ਝੂਠੇ ਮੁਕਾਬਲੇ ਦੇ ਕੇਸ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਤੇ ਉਹ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਸਨ, ਜਿਨ੍ਹਾਂ ਦਾ ਬੀਤੇ ਦਿਨੀਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਕੇਸ ’ਚ ਬੰਦ ਸੰਦੀਪ ਸਿੰਘ ਸੰਨੀ ਨਾਲ ਝਗੜਾ ਹੋਇਆ ਸੀ। ਇਸ ਝੜਪ ਦੌਰਾਨ ਸੂਬਾ ਸਿੰਘ ਦੇ ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦਾ ਰਾਜਿੰਦਰਾ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ, ਜਿਸ ਦੀ ਬੁੱਧਵਾਰ ਨੂੰ ਮੌਤ ਹੋ ਗਈ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *