Punjab News: ਪੁਰਾਤਨ ਰਵਾਇਤਾਂ ਅਨੁਸਾਰ ਹੋਲਾ-ਮਹੱਲਾ ਆਰੰਭ

Punjab News: ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਜੋ ਕਿ 27 ਫਰਬਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਦੀ ਆਰੰਭਤਾ ਕਿਲਾ ਆਨੰਦਗੜ੍ਹ ਸਾਹਿਬ ਵਿਖੇ ਇਸ ਵਾਰ ਵੀ ਪੁਰਾਤਨ ਰਵਾਇਤਾਂ ਅਨੁਸਾਰ ਬੜੀ ਹੀ ਸਾਨੋ-ਸ਼ੌਕਤ ਅਤੇ ਆਧਿਆਤਮਿਕ ਉਤਸ਼ਾਹ ਨਾਲ ਕੀਤੀ ਗਈ।

ਨਗਾਰਿਆਂ ਦੀ ਚੋਟ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹੋਲੇ ਮਹੱਲੇ ਦੀ ਸ਼ੁਰੂਆਤ ਹੋਈ ਜਿਸ ਨਾਲ ਪੂਰਾ ਵਾਤਾਵਰਣ ਗੁਰੂ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।

ਇਸ ਮੌਕੇ ਪਹਿਲਾਂ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ। ਗੁਰੂ ਘਰ ਦੇ ਕੀਰਤਨੀਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਭਾਵ ਨਾਲ ਹਾਜ਼ਰੀ ਭਰੀ। ਰਸਮੀ ਆਗਾਜ਼ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ, ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਜਰਨੈਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਪੁਰਾਤਨ ਰਵਾਇਤ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਦੀ ਦਸਤਾਰਬੰਦੀ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਕੀਤੀ ਗਈ ਅਤੇ ਸੰਤ ਮਹਾਪੁਰਸ਼ਾਂ ਵੱਲੋਂ ਨਗਾਰਿਆਂ ਤੇ ਚੋਟ ਲਗਾ ਕੇ ਹੋਲਾ ਮਹੱਲਾ ਦੀ ਆਰੰਭਤਾ ਦਾ ਐਲਾਨ ਕੀਤਾ ਗਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Afghanistan Pakistan Conflict: ਅਫ਼ਗਾਨਿਸਤਾਨ ਵੱਲੋਂ ਪਾਕਿਸਤਾਨੀ ਫੌਜੀ ਟਿਕਾਣਿਆਂ ’ਤੇ ਹਮਲੇ

ਅਫ਼ਗਾਨਿਸਤਾਨ ਦੇ ਫੌਜੀ ਅਧਿਕਾਰੀਆਂ ਨੇ ਵੀਰਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਪਾਕਿਸਤਾਨੀ ਸਰਹੱਦੀ ਖੇਤਰਾਂ ਵਿੱਚ ਜਵਾਬੀ ਹਮਲੇ ਸ਼ੁਰੂ ਕਰ ਦਿੱਤੇ ਹਨ। ਅਫ਼ਗਾਨਿਸਤਾਨ ਸਰਕਾਰ

Read More »

Pakistan declares ‘open war’: ‘ਹੁਣ ਹੋਵੇਗਾ ਦਮਾ ਦਮ ਮਸਤ ਕਲੰਦਰ’; ਪਾਕਿਸਤਾਨ ਵੱਲੋਂ ਅਫਗਾਨਿਸਤਾਨ ਵਿਰੁੱਧ ‘ਖੁੱਲ੍ਹੀ ਜੰਗ’ ਦਾ ਐਲਾਨ

Pakistan declares ‘open war’: ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਸਰਹੱਦੀ ਝੜਪਾਂ ਸ਼ੁੱਕਰਵਾਰ ਨੂੰ ਤੇਜ਼ੀ ਨਾਲ ਵਧ ਗਈਆਂ ਹਨ। ਪਾਕਿਸਤਾਨ ਨੇ ਕਾਬੁਲ, ਕੰਧਾਰ ਅਤੇ ਪਕਤੀਆ ਦੇ ਹਿੱਸਿਆਂ

Read More »
Afghanistan Pakistan Conflict: ਅਫ਼ਗਾਨਿਸਤਾਨ ਵੱਲੋਂ ਪਾਕਿਸਤਾਨੀ ਫੌਜੀ ਟਿਕਾਣਿਆਂ ’ਤੇ ਹਮਲੇ
26Feb

Afghanistan Pakistan Conflict: ਅਫ਼ਗਾਨਿਸਤਾਨ ਵੱਲੋਂ ਪਾਕਿਸਤਾਨੀ ਫੌਜੀ ਟਿਕਾਣਿਆਂ ’ਤੇ ਹਮਲੇ

ਅਫ਼ਗਾਨਿਸਤਾਨ ਦੇ ਫੌਜੀ ਅਧਿਕਾਰੀਆਂ ਨੇ ਵੀਰਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਪਾਕਿਸਤਾਨੀ ਸਰਹੱਦੀ ਖੇਤਰਾਂ ਵਿੱਚ ਜਵਾਬੀ ਹਮਲੇ ਸ਼ੁਰੂ ਕਰ ਦਿੱਤੇ ਹਨ। ਅਫ਼ਗਾਨਿਸਤਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ…

Pakistan declares ‘open war’: ‘ਹੁਣ ਹੋਵੇਗਾ ਦਮਾ ਦਮ ਮਸਤ ਕਲੰਦਰ’; ਪਾਕਿਸਤਾਨ ਵੱਲੋਂ ਅਫਗਾਨਿਸਤਾਨ ਵਿਰੁੱਧ ‘ਖੁੱਲ੍ਹੀ ਜੰਗ’ ਦਾ ਐਲਾਨ
26Feb

Pakistan declares ‘open war’: ‘ਹੁਣ ਹੋਵੇਗਾ ਦਮਾ ਦਮ ਮਸਤ ਕਲੰਦਰ’; ਪਾਕਿਸਤਾਨ ਵੱਲੋਂ ਅਫਗਾਨਿਸਤਾਨ ਵਿਰੁੱਧ ‘ਖੁੱਲ੍ਹੀ ਜੰਗ’ ਦਾ ਐਲਾਨ

Pakistan declares ‘open war’: ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਸਰਹੱਦੀ ਝੜਪਾਂ ਸ਼ੁੱਕਰਵਾਰ ਨੂੰ ਤੇਜ਼ੀ ਨਾਲ ਵਧ ਗਈਆਂ ਹਨ। ਪਾਕਿਸਤਾਨ ਨੇ ਕਾਬੁਲ, ਕੰਧਾਰ ਅਤੇ ਪਕਤੀਆ ਦੇ ਹਿੱਸਿਆਂ ਵਿੱਚ ਹਵਾਈ ਹਮਲੇ ਕਰਨ ਤੋਂ…

ਧੋਖਾਧੜੀ ਮਾਮਲੇ ’ਚ ਮੀਡੀਆ ਕਾਰੋਬਾਰੀ ਦੀ ਸਜ਼ਾ ਰੱਦ
26Feb

ਧੋਖਾਧੜੀ ਮਾਮਲੇ ’ਚ ਮੀਡੀਆ ਕਾਰੋਬਾਰੀ ਦੀ ਸਜ਼ਾ ਰੱਦ

ਹਾਂਗਕਾਂਗ ਦੀ ਅਪੀਲੀ ਅਦਾਲਤ ਨੇ ਅੱਜ ਮਸ਼ਹੂਰ ਮੀਡੀਆ ਕਾਰੋਬਾਰੀ ਜਿੰਮੀ ਲਾਈ ਦੀ ਧੋਖਾਧੜੀ ਮਾਮਲੇ ਵਿੱਚ ਸਜ਼ਾ ਰੱਦ ਕਰ ਦਿੱਤੀ ਹੈ। ਇਹ ਫੈਸਲਾ 78 ਸਾਲਾ ਲਾਈ ਲਈ ਕਾਨੂੰਨੀ ਲੜਾਈ ’ਚ ਵੱਡੀ…