Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ ਸ਼ਰਤਾਂ ਤਹਿਤ ਕਰਨ ਲੱਗੇ ਹਨ ਜਦੋਂ ਕਿ ਹੋਟਲ ਮਾਲਕਾਂ ਨੇ ਮੀਨੂ ’ਚੋਂ ਖਾਣੇ ਦੀਆਂ ਆਈਟਮਾਂ ਘਟਾ ਦਿੱਤੀਆਂ ਹਨ। ਪੰਜਾਬ ’ਚ ਕਰੀਬ 16 ਹਜ਼ਾਰ ਹੋਟਲ/ਰੇਸਤਰਾਂ ਤੇ ਰਿਜ਼ੌਰਟ ਅਤੇ ਕਰੀਬ ਛੇ ਹਜ਼ਾਰ ਮੈਰਿਜ ਪੈਲੇਸ ਹਨ। ਮੋਟੇ ਅੰਦਾਜ਼ੇ ਮੁਤਾਬਕ ਹੋਟਲ ’ਚ ਰੋਜ਼ਾਨਾ ਔਸਤਨ ਚਾਰ ਤੋਂ ਛੇ ਗੈਸ ਸਿਲੰਡਰਾਂ ਦੀ ਖ਼ਪਤ ਹੁੰਦੀ ਹੈ। ਇਸ ਲਿਹਾਜ਼ ਨਾਲ ਰੋਜ਼ਾਨਾ ਕਰੀਬ 64 ਹਜ਼ਾਰ ਗੈਸ ਸਿਲੰਡਰ ਇਕੱਲੀ ਹੋਟਲ ਸਨਅਤ ਲਈ ਲੋੜੀਂਦੇ ਹਨ।

ਪੱਛਮੀ ਏਸ਼ੀਆ ’ਚ ਜੰਗ ਕਰ ਕੇ ਪੈਦਾ ਹੋਏ ਗੈਸ ਸੰਕਟ ਨੇ ਸਮੁੱਚੇ ਪੰਜਾਬ ਨੂੰ ਪ੍ਰਭਾਵਿਤ ਕੀਤਾ ਹੈ। ਕੰਪਨੀਆਂ ਦਾ ਪਿਛਲੇ 36 ਘੰਟਿਆਂ ਤੋਂ ਸਰਵਰ ਬੰਦ ਹੋਣ ਕਰ ਕੇ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਬੰਦ ਹੈ। ਗੈਸ ਏਜੰਸੀ ਡੀਲਰਾਂ ਦੀ ਐਸੋਸੀਏਸ਼ਨ ਨੇ ਅੱਜ ਉੱਚ ਅਥਾਰਿਟੀਜ਼ ਤੱਕ ਪਹੁੰਚ ਬਣਾਈ ਹੈ। ਫੈਡਰੇਸ਼ਨ ਆਫ ਐੱਲ ਪੀ ਜੀ ਡ੍ਰਿਸਟਰੀਬਿਊਟਰਜ਼ ਆਫ਼ ਪੰਜਾਬ ਦੇ ਪ੍ਰਧਾਨ ਗੁਰਪਾਲ ਸਿੰਘ ਮਾਨ ਨੇ ਦੱਸਿਆ ਕਿ ਗੈਸ ਏਜੰਸੀਆਂ ਕੋਲ ਸਟਾਕ ਪਿਆ ਹੈ ਪਰ ਆਨਲਾਈਨ ਬੁਕਿੰਗ ਬੰਦ ਹੋਣ ਕਰ ਕੇ ਗੈਸ ਏਜੰਸੀ ਮਾਲਕ ਡਲਿਵਰੀ ਦੇਣ ਤੋਂ ਬੇਵੱਸ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…