Red Fort Blast: ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋਈ; ਅਮਿਤ ਸ਼ਾਹ ਵੱਲੋਂ ਉੱਚ ਅਧਿਕਾਰੀਆਂ ਨਾਲ ਸਮੀਖਿਆ ਬੈਠਕ

ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਮਾਮਲੇ ਵਿਚ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (UAPA) ਤੇ ਵਿਸਫੋਟਕ ਐਕਟ (Explosives Act) ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲੀਸ ਨੇ ਕੌਮੀ ਰਾਜਧਾਨੀ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਕਿਉਂਕਿ ਮੁੱਢਲੀ ਜਾਂਚ ਵਿਚ ਧਮਾਕੇ ਦੇ ਤਾਰ ਫਰੀਦਾਬਾਦ ’ਚ ਸਾਹਮਣੇ ਆਏ ਅਤਿਵਾਦੀ ਮੌਡਿਊਲ ਨਾਲ ਜੁੜੇ ਹੋਣ ਦਾ ਸੰਕੇਤ ਮਿਲਿਆ ਹੈ। ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋ ਗਈ ਹੈ। ਕੌਮੀ ਰਾਜਧਾਨੀ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਹਵਾਈ ਅੱਡੇ, ਰੇਲਵੇ ਸਟੇਸ਼ਨਾਂ ਅਤੇ ਬੱਸ ਟਰਮੀਨਲਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਮੁਤਾਬਕ ਕੋਤਵਾਲੀ ਪੁਲੀਸ ਸਟੇਸ਼ਨ ਵਿੱਚ ਗੈਰ-ਕਾਨੂੰਨੀ ਸਰਗਰਮੀਆਂ (ਰੋਕੂ) ਐਕਟ (UAPA), ਵਿਸਫੋਟਕ ਐਕਟ ਅਤੇ BNS ਦੀਆਂ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ। ਐੱਫਆਈਆਰ ਵਿਚ UAPA ਦੀਆਂ ਧਾਰਾਵਾਂ 16 ਅਤੇ 18 ਸ਼ਾਮਲ ਕੀਤੀਆਂ ਗਈਆਂ ਹਨ, ਜੋ ਅਤਿਵਾਦੀ ਹਮਲੇ ਲਈ ਸਜ਼ਾ ਅਤੇ ਸਾਜ਼ਿਸ਼ ਨਾਲ ਸਬੰਧਤ ਹਨ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਦਿੱਲੀ ਦੇ ਪੁਲੀਸ ਕਮਿਸ਼ਨਰ ਸਤੀਸ਼ ਗੋਲਚਾ ਅਤੇ ਡੀਜੀ, ਐਨਆਈਏ, ਸਦਾਨੰਦ ਵਸੰਤ ਦਾਤੇ ਸ਼ਾਮਲ ਹੋਣਗੇ। ਜੰਮੂ ਅਤੇ ਕਸ਼ਮੀਰ ਦੇ ਡੀਜੀਪੀ ਨਲਿਨ ਪ੍ਰਭਾਤ ਮੀਟਿੰਗ ਵਿੱਚ ਵਰਚੁਅਲੀ ਸ਼ਾਮਲ ਹੋਣਗੇ।

ਸੂਤਰਾਂ ਅਨੁਸਾਰ ਪੁਲਵਾਮਾ ਦਾ ਰਹਿਣ ਵਾਲਾ ਅਤੇ ਇੱਕ ਡਾਕਟਰ ਉਮਰ ਮੁਹੰਮਦ ਕਥਿਤ ਤੌਰ ’ਤੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਪਾਰਕਿੰਗ ਖੇਤਰ ਨੇੜੇ ਧਮਾਕੇ ਲਈ ਵਰਤੀ ਗਈ ਹੁੰਡਈ ਆਈ20 ਕਾਰ ਚਲਾ ਰਿਹਾ ਸੀ।

ਪੁਲੀਸ ਸੂਤਰਾਂ ਨੇ ਕਿਹਾ ਕਿ ਲਾਲ ਕਿਲ੍ਹੇ ਨੇੜੇ ਧਮਾਕੇ ਵਾਲੀ ਕਾਰ ਚਲਾ ਰਹੇ ਵਿਅਕਤੀ ਦੀ ਪਹਿਲੀ ਤਸਵੀਰ ਇਲਾਕੇ ਦੇ ਸੀਸੀਟੀਵੀ ਫੁਟੇਜ ਵਿੱਚ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਉਸ ਦੇ ਕਥਿਤ ਤੌਰ ’ਤੇ ਫਰੀਦਾਬਾਦ ਵਿੱਚ ਅਤਿਵਾਦੀ ਮੌਡਿਊਲ ਨਾਲ ਸਬੰਧ ਸਨ, ਜਿੱਥੇ ਵਿਸਫੋਟਕ ਸਮੱਗਰੀ ਦਾ ਇੱਕ ਵੱਡਾ ਜ਼ਖੀਰਾ ਜ਼ਬਤ ਕੀਤਾ ਗਿਆ ਸੀ।

ਪੁਲੀਸ ਸੂਤਰਾਂ ਨੇ ਦੱਸਿਆ ਕਿ ਪੁਲੀਸ ਦੀ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਵਿੱਚ ਅਮੋਨੀਅਮ ਨਾਈਟ੍ਰੇਟ, ਬਾਲਣ ਤੇਲ ਅਤੇ ਡੈਟੋਨੇਟਰ ਵਰਤੇ ਗਏ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦਿੱਲੀ ਧਮਾਕੇ ਅਤੇ ਫਰੀਦਾਬਾਦ ਅਤਿਵਾਦੀ ਮੌਡਿਊਲ ਵਿਚਕਾਰ ਇੱਕ ਸੰਭਾਵਿਤ ਸਬੰਧ ਹੈ ਜਿੱਥੇ 360 ਕਿਲੋਗ੍ਰਾਮ ਅਮੋਨੀਅਮ ਨਾਈਟ੍ਰੇਟ ਜ਼ਬਤ ਕੀਤਾ ਗਿਆ ਸੀ, ਪਰ ਅਜੇ ‘ਅੰਤਿਮ ਰਿਪੋਰਟਾਂ ਦੀ ਉਡੀਕ ਹੈ।’

ਪੁਲੀਸ ਨੇ ਕਿਹਾ ਕਿ ਧਮਾਕੇ ਵਾਲੀ ਕਾਰ ਦੀ ਸੀਸੀਟੀਵੀ ਫੁਟੇਜ ਵਿੱਚ ਇੱਕ ‘ਨਕਾਬਪੋਸ਼ ਵਿਅਕਤੀ’ ਕਾਰ ਚਲਾਉਂਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ਦੇ ਆਸ-ਪਾਸ ਅਤੇ ਨਾਲ ਲੱਗਦੇ ਰਸਤਿਆਂ ਤੋਂ ਸੀਸੀਟੀਵੀ ਸਕੈਨ ਕਰਨ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ

Read More »

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ

Read More »

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ।

Read More »
ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
17May

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪਿਛਲੇ…

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
17May

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸੌਤਾਮਾ ਸੂਬੇ ’ਚ ਰੈਸਟੋਰੈਂਟ…

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
17May

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ। ਇਸ ‘ਤੇ ਭਾਰਤੀ ਸਿਹਤ ਮਾਹਰਾਂ…

More News

Leave a Reply

Your email address will not be published. Required fields are marked *