Supreme Court stays UGC new regulations: ਸੁਪਰੀਮ ਕੋਰਟ ਵਲੋਂ ਯੂਜੀਸੀ ਦੇ ਨਵੇਂ ਨਿਯਮਾਂ ’ਤੇ ਰੋਕ

ਦੇਸ਼ ਦੀ ਸਰਵਉਚ ਅਦਾਲਤ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਯੂਜੀਸੀ ਦੇ ਨਵੇਂ ਨਿਯਮਾਂ ’ਤੇ ਅਗਲੇ ਹੁਕਮਾਂ ਤਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਦੁਰਵਰਤੋਂ ਹੋ ਸਕਦੀ ਹੈ, ਇਸ ਕਰ ਕੇ ਕੇਂਦਰ ਸਰਕਾਰ ਇਨ੍ਹਾਂ ਨਿਯਮਾਂ ਦਾ ਨਵੇਂ ਸਿਰੇ ਤੋਂ ਖਾਕਾ ਤਿਆਰ ਕਰੇ।

ਸੁਪਰੀਮ ਕੋਰਟ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਖਿਲਾਫ਼ ਦਾਇਰ ਕਈ ਪਟੀਸ਼ਨਾਂ ’ਤੇ ਸੁਣਵਾਈ ਕੀਤੀ। ਇਨ੍ਹਾਂ ਪਟੀਸ਼ਨਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਮਿਸ਼ਨ ਨੇ ਜਾਤੀ-ਆਧਾਰਿਤ ਵਿਤਕਰੇ ਵਾਲੀ ਨੀਤੀ ਅਪਣਾਈ ਹੈ ਅਤੇ ਕੁਝ ਵਰਗਾਂ ਨੂੰ ਸੁਰੱਖਿਆ ਮਾਪਦੰਡਾਂ ਤੋਂ ਬਾਹਰ ਰੱਖਿਆ ਹੈ। ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇ ਬਾਗਚੀ ਦੇ ਬੈਂਚ ਨੇ ਇਨ੍ਹਾਂ ਨਿਯਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਕੇਂਦਰ ਅਤੇ ਯੂਜੀਸੀ ਨੂੰ ਨੋਟਿਸ ਜਾਰੀ ਕੀਤੇ। ਹੁਣ ਇਸ ਮਾਮਲੇ ’ਤੇ 19 ਮਾਰਚ ਨੂੰ ਅਗਲੀ ਸੁਣਵਾਈ ਹੋਵੇਗੀ। ਅਦਾਲਤ ਦੇ ਬੈਂਚ ਨੇ ਕਿਹਾ ਕਿ ਨਵੇਂ ਨਿਯਮਾਂ ਵਿਚ ਆਮ ਵਰਗ ਨਾਲ ਵਿਤਕਰਾ ਹੋ ਸਕਦਾ ਹੈ। ਚੀਫ ਜਸਟਿਸ ਸੂਰਿਆ ਕਾਂਤ ਨੇ ਕੇਂਦਰ ਨੂੰ ਪੁੱਛਿਆ ਕਿ ਐਸਸੀ ਤੇ ਐਸਟੀ ਵਰਗ ਦੇ ਵਿਦਿਆਰਥੀਆਂ ਲਈ ਵੱਖਰੇ ਹੋਸਟਲਾਂ ਦੀ ਗੱਲ ਹੋ ਰਹੀ ਹੈੈ ਤੇ ਅਜਿਹਾ ਨਾ ਕੀਤਾ ਜਾਵੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News