Swiss Alps Fire: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸਵਿਸ ਐਲਪਸ ਦੇ ਇੱਕ ਬਾਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਲੱਗਣ ਕਾਰਨ 40 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਪੰਜਾਹ ਤੋਂ ਜ਼ਿਆਦਾ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦੀ ਹਾਲਤ ਗੰਭੀਰ ਹੈ। ਇਸ ਕਰ ਕੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।ਵੈਲੇਸ ਕੈਂਟਨ ਦੇ ਅਟਾਰਨੀ ਜਨਰਲ ਬੀਟਰਿਸ ਪਿਲੌਡ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਹਰ ਅਜੇ ਤੱਕ ਮਲਬੇ ਦੇ ਅੰਦਰ ਨਹੀਂ ਜਾ ਸਕੇ।

ਇੱਥੋਂ ਦੇ ਕੌਂਸਲਰ ਮੈਥਿਆਸ ਰੇਨਾਰਡ ਅਨੁਸਾਰ ਜ਼ਖਮੀਆਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਕਿ ਖੇਤਰੀ ਹਸਪਤਾਲ ਵਿੱਚ ਇੰਟੈਂਸਿਵ ਕੇਅਰ ਯੂਨਿਟ ਅਤੇ ਅਪਰੇਸ਼ਨ ਥੀਏਟਰ ਜਲਦੀ ਹੀ ਪੂਰੀ ਸਮਰੱਥਾ ਨਾਲ ਭਰ ਗਿਆ। ਮਰਨ ਵਾਲੇ ਕਈ ਹੋਰ ਦੇਸ਼ਾਂ ਦੇ ਵਸਨੀਕ ਸਨ।

ਪੁਲੀਸ ਅਨੁਸਾਰ ਸਵਿਟਜ਼ਰਲੈਂਡ ਦੀ ਐਲਪਾਈਨ ਸਕੀ ਰਿਜ਼ੌਰਟ ਕ੍ਰੈਨਸ-ਮੋਂਟਾਨਾ ਵਿੱਚ ਅੱਗ ਦੀ ਲਪੇਟ ਵਿੱਚ ਆਉਣ ਨਾਲ ਕਈ ਜਾਨਾਂ ਚਲੀਆਂ ਗਈਆਂ ਹਨ ਅਤੇ ਕਈ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਪੁਲੀਸ ਬੁਲਾਰੇ ਗੈਟਨ ਲੈਥੀਅਨ ਨੇ ਦੱਸਿਆ, “ਅੱਗ ਅੱਜ ਤੜਕੇ ਲਗਭਗ 1:30 ਵਜੇ ‘ਲੇ ਕੰਸਟੈਲੇਸ਼ਨ’ (Le Constellation) ਨਾਮਕ ਬਾਰ ਵਿੱਚ ਲੱਗੀ। ਉਸ ਸਮੇਂ ਇਮਾਰਤ ਵਿੱਚ ਸੌ ਤੋਂ ਵੱਧ ਲੋਕ ਮੌਜੂਦ ਸਨ ਅਤੇ ਅਸੀਂ ਦੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਜ਼ਖ਼ਮੀ ਹਨ ਅਤੇ ਕਈਆਂ ਦੀ ਮੌਤ ਹੋ ਚੁੱਕੀ ਹੈ।” 

ਲੈਥੀਅਨ ਨੇ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਲਈ ਇੱਕ ਰਿਸੈਪਸ਼ਨ ਸੈਂਟਰ ਅਤੇ ਹੈਲਪਲਾਈਨ ਸਥਾਪਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ, “ਅਸੀਂ ਅਜੇ ਆਪਣੀ ਜਾਂਚ ਦੇ ਸ਼ੁਰੂਆਤੀ ਪੜਾਅ ‘ਤੇ ਹਾਂ, ਪਰ ਇਹ ਇੱਕ ਅੰਤਰਰਾਸ਼ਟਰੀ ਪੱਧਰ ‘ਤੇ ਮਸ਼ਹੂਰ ਸਕੀ ਰਿਜ਼ੌਰਟ ਹੈ ਜਿੱਥੇ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ।” ਪੁਲੀਸ ਵੱਲੋਂ ਇਸ ਮਾਮਲੇ ‘ਤੇ ਸਵੇਰੇ 10 ਵਜੇ ਕ੍ਰਾਂਨਸ-ਮੋਂਟਾਨਾ ਵਿੱਚ ਇੱਕ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਇਹ ਇਲਾਕਾ ਸਵਿਸ ਐਲਪਸ ਦੇ ਬਿਲਕੁਲ ਦਿਲ ਵਿੱਚ ਸਥਿਤ ਹੈ, ਜੋ ਮੈਟਰਹੋਰਨ ਤੋਂ ਮਹਿਜ਼ 40 ਕਿਲੋਮੀਟਰ (25 ਮੀਲ) ਉੱਤਰ ਵਿੱਚ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Swiss Alps Fire: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸਵਿਸ ਐਲਪਸ ਦੇ ਇੱਕ ਬਾਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਲੱਗਣ ਕਾਰਨ 40 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਪੰਜਾਹ ਤੋਂ ਜ਼ਿਆਦਾ ਜਣੇ

Read More »

ਕੈਲੀਫੋਰਨੀਆ: ਕੇਸ ਤੋਂ ਬਾਅਦ 17,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨ ’ਤੇ ਰੋਕ

ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ ਮੋਟਰ ਵਹੀਕਲਜ਼ (DMV) ਵਿਰੁੱਧ ਪਰਵਾਸੀ ਟਰੱਕ ਡਰਾਈਵਰਾਂ ਦੇ ਇੱਕ ਸਮੂਹ ਵੱਲੋਂ ਕੇਸ ਕੀਤੇ ਜਾਣ ਦੇ ਇੱਕ ਹਫ਼ਤੇ ਬਾਅਦ ਅਮਰੀਕੀ ਰਾਜ ਨੇ

Read More »

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ

Read More »
Swiss Alps Fire: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ
01Jan

Swiss Alps Fire: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸਵਿਸ ਐਲਪਸ ਦੇ ਇੱਕ ਬਾਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਲੱਗਣ ਕਾਰਨ 40 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਪੰਜਾਹ ਤੋਂ ਜ਼ਿਆਦਾ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ…

ਕੈਲੀਫੋਰਨੀਆ: ਕੇਸ ਤੋਂ ਬਾਅਦ 17,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨ ’ਤੇ ਰੋਕ
01Jan

ਕੈਲੀਫੋਰਨੀਆ: ਕੇਸ ਤੋਂ ਬਾਅਦ 17,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨ ’ਤੇ ਰੋਕ

ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ ਮੋਟਰ ਵਹੀਕਲਜ਼ (DMV) ਵਿਰੁੱਧ ਪਰਵਾਸੀ ਟਰੱਕ ਡਰਾਈਵਰਾਂ ਦੇ ਇੱਕ ਸਮੂਹ ਵੱਲੋਂ ਕੇਸ ਕੀਤੇ ਜਾਣ ਦੇ ਇੱਕ ਹਫ਼ਤੇ ਬਾਅਦ ਅਮਰੀਕੀ ਰਾਜ ਨੇ ਮੰਗਲਵਾਰ ਨੂੰ ਕਿਹਾ ਕਿ ਉਹ…

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ
31Dec

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਇਸ…

More News