Trump threatens 200% tariffs on French wines: ਟਰੰਪ ਵੱਲੋਂ ਫਰਾਂਸੀਸੀ ਸ਼ਰਾਬ ’ਤੇ 200% ਟੈਕਸ ਲਾਉਣ ਦੀ ਧਮਕੀ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫਰਾਂਸੀਸੀ ਵਾਈਨ ਅਤੇ ਸ਼ੈਂਪੇਨ ’ਤੇ 200% ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਇਹ ਚਿਤਾਵਨੀ ਫਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਗਾਜ਼ਾ ਪੀਸ ਬੋਰਡ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਫਰਾਂਸ ਨੂੰ ਗਾਜ਼ਾ ਪੀਸ ਬੋਰਡ ਵਿਚ ਸ਼ਾਮਲ ਹੋਣ ਲਈ ਕਿਹਾ ਸੀ।

ਟਰੰਪ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਇਮੈਨੁਅਲ ਮੈਕਰੋਂ ਨੂੰ ਹੁਣ ਸ਼ਾਂਤੀ ਬੋਰਡ ਵਿਚ ਸ਼ਾਮਲ ਵੀ ਨਹੀਂ ਕਰਨਾ ਚਾਹੁੰਦੇ ਕਿਉਂਕਿ ਫਰਾਂਸ ਦੇ ਰਾਸ਼ਟਰਪਤੀ ਦੀ ਕੁਰਸੀ ਵੀ ਖਤਰੇ ਵਿਚ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਗਾਜ਼ਾ ਵਿਚ ਪ੍ਰਸ਼ਾਸਕੀ ਕਾਰਵਾਈ ਕਰਨ ਲਈ ਨੈਸ਼ਨਲ ਕਮੇਟੀ ਫਾਰ ਦਿ ਐਡਮਨਿਸਟਰੇਸ਼ਨ ਆਫ ਗਾਜ਼ਾ ਬਣਾਈ ਸੀ। ਟਰੰਪ ਨੇ ਇਸ ਕਮੇਟੀ ਵਿਚ ਸ਼ਾਮਲ ਹੋਣ ਲਈ 60 ਦੇਸ਼ਾਂ ਨੂੰ ਸੱਦਾ ਦਿੱਤਾ ਹੈ।ਇਹ ਵੀ ਦੱਸਣਾ ਬਣਦਾ ਹੈ ਕਿ ਟਰੰਪ ਨੇ ਮੈਕਰੋਂ ਦਾ ਇਕ ਮੋਬਾਈਲ ਸੰਦੇਸ਼ ਵੀ ਵਾਇਰਲ ਕਰ ਦਿੱਤਾ ਹੈ। ਮੈਕਰੋਂ ਨੇ ਇਸ ਸੰਦੇਸ਼ ਵਿਚ ਕਿਹਾ ਸੀ ਕਿਉਹ ਸੀਰੀਆ ਦੇ ਮੁੱਦੇ ’ਤੇ ਅਮਰੀਕਾ ਨਾਲ ਸਹਿਮਤ ਹਨ ਤੇ ਇਰਾਨ ਦੇ ਮਾਮਲੇ ਵਿਚ ਵੀ ਉਹ ਕਾਫੀ ਕੁਝ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਅਮਰੀਕਾ ਗਰੀਨਲੈਂਡ ਵਿਚ ਕੀ ਕਰ ਰਿਹਾ ਹੈ। ਇਨ੍ਹਾਂ ਮੁੱਦਿਆਂ ’ਤੇ ਵਿਚਾਰ ਕਰਨ ਲਈ ਮੈਕਰੋਂ ਨੇ ਟਰੰਪ ਨੂੰ ਜੀ-7 ਮੀਟਿੰਗ ਸੱਦਣ ਦਾ ਸੁਝਾਅ ਦਿੱਤਾ।

ਮੈਕਰੋਂ ਦੇ ਰੁਖ਼ ਬਾਰੇ ਪੁੱਛੇ ਜਾਣ ’ਤੇ ਟਰੰਪ ਨੇ ਕਿਹਾ, ‘ ਉਸ ਨੇ ਕੀ ਕਿਹਾ ਸੀ? ਖੈਰ, ਕੋਈ ਵੀ ਉਸ ਨੂੰ ਨਹੀਂ ਚਾਹੁੰਦਾ ਕਿਉਂਕਿ ਉਹ ਬਹੁਤ ਜਲਦੀ ਅਹੁਦੇ ਤੋਂ ਬਾਹਰ ਹੋ ਜਾਵੇਗਾ। ਮੈਂ ਉਸ ਦੀਆਂ ਵਾਈਨ ਅਤੇ ਸ਼ੈਂਪੇਨ ’ਤੇ 200% ਟੈਰਿਫ ਲਗਾਵਾਂਗਾ ਅਤੇ ਉਹ ਸ਼ਾਂਤੀ ਬੋਰਡ ਵਿਚ ਸ਼ਾਮਲ ਹੋ ਜਾਵੇਗਾ ਪਰ ਉਸ ਦਾ ਸ਼ਾਮਲ ਹੋਣਾ ਜ਼ਰੂਰੀ ਨਹੀਂ ਹੈ।’ ਇਹ ਵੀ ਦੱਸਣਾ ਬਣਦਾ ਹੈ ਕਿ ਫਰਾਂਸ ਵਲੋਂ ਅਮਰੀਕਾ ਦੀ ਗਰੀਨਲੈਂਡ ਦੇ ਮਾਮਲੇ ’ਤੇ ਨਿਖੇਧੀ ਕਰਨ ਤੋਂ ਬਾਅਦ ਟਰੰਪ ਨੇ ਇਹ ਧਮਕੀ ਦਿੱਤੀ ਹੈ। -ਰਾਇਟਰਜ਼

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…