Trump’s warning to Hamas: ਟਰੰਪ ਵੱਲੋਂ ਚੇਤਾਵਨੀ, ਖੂਨ-ਖਰਾਬਾ ਜਾਰੀ ਰਿਹਾ ਤਾਂ ਗਾਜ਼ਾ ਜਾ ਕੇ ਹਮਾਸ ਦਾ ਖ਼ਾਤਮਾ ਕਰਾਂਗੇ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਹਮਾਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗਾਜ਼ਾ ਵਿਚ ਖੂਨ ਖਰਾਬਾ ਜਾਰੀ ਰਿਹਾ ਤਾਂ ‘ਸਾਨੂੰ ਮਜਬੂਰੀਵੱਸ ਉਥੇ ਜਾ ਕੇ ਉਸ ਦਾ ਖ਼ਾਤਮਾ ਕਰਨਾ ਹੋਵੇਗਾ।’’ ਇਹ ਚੇਤਾਵਨੀ ਅਜਿਹੇ ਮੌਕੇ ਦਿੱਤੀ ਗਈ ਹੈ ਜਦੋਂ ਪਿਛਲੇ ਹਫ਼ਤੇ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਤੇ ਬੰਧਕਾਂ ਦੀ ਰਿਹਾਈ ਸਬੰਧੀ ਸਮਝੌਤੇ ਮਗਰੋਂ ਖੇਤਰ ਵਿਚ ਜਾਰੀ ਹਿੰਸਾ ਨੂੰ ਟਰੰਪ ਨੇ ਮਾਮੂਲੀ ਦੱਸਿਆ ਸੀ।

ਬਹਿਰਹਾਲ ਹਮਾਸ ਨੂੰ ਚੇਤਾਵਨੀ ਦੇਣ ਮਗਰੋਂ ਅਮਰੀਕੀ ਸਦਰ ਨੇ ਸਪਸ਼ਟ ਕੀਤਾ ਕਿ ਅਮਰੀਕਾ ਆਪਣੇ ਫੌਜੀ ਗਾਜ਼ਾ ਨਹੀਂ ਭੇਜੇਗਾ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਇਹ ਨਹੀਂ ਕਰਾਂਗੇ। ਸਾਡੇ ਨੇੜੇ ਅਜਿਹੇ ਲੋਕ ਹਨ ਜੋ ਸਾਡੀ ਦੇਖ ਰੇਖ ਵਿਚ ਇਸ ਕੰਮ ਨੂੰ ਬਹੁਤ ਆਸਾਨੀ ਨਾਲ ਕਰ ਲੈਣਗੇ।’’ ਟਰੰਪ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਹਮਾਸ ਨੇ ‘ਕੁਝ ਬਹੁਤ ਬੁਰੇ ਗਰੋਹਾਂ’ ਨੂੰ ਖ਼ਤਮ ਕਰ ਦਿੱਤਾ ਹੈ ਤੇ ਗਰੋਹ ਦੇ ਕਈ ਮੈਂਬਰਾਂ ਦੀ ਹੱਤਿਆ ਕੀਤੀ ਹੈ।ਉਨ੍ਹਾਂ ਇਹ ਵੀ ਕਿਹਾ, ‘‘ਸੱਚ ਕਹਾਂ ਤਾਂ ਮੈਨੂੰ ਇਸ ਨਾਲ ਬਹੁਤਾ ਫ਼ਰਕ ਨਹੀਂ ਪਿਆ।’’ ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਹ ਆਪਣੀ ਇਸ ਧਮਕੀ ਨੂੰ ਕਿਵੇਂ ਲਾਗੂ ਕਰਨਗੇ। ਉਧਰ ਵ੍ਹਾਈਟ ਹਾਊਸ ਨੇ ਵੀ ਇਸ ਬਾਰੇ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਹੈ। ਟਰੰਪ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਗਾਜ਼ਾ ਵਿਚ ਹਮਾਸ ਵੱੱਲੋਂ ਰਵਾਇਤੀ ਗੁੱਟਾਂ ਦੀ ਹੱਤਿਆ ਕੀਤੇ ਜਾਣ ਨੂੰ ਲੈ ਕੇ ਉਨ੍ਹਾਂ ਦਾ ਸੰਜਮ ਸੀਮਤ ਹੈ। ਉਨ੍ਹਾਂ ਕਿਹਾ, ‘‘ਹਮਾਸ ਲੜਾਕਿਆਂ ਨੂੰ ਹਥਿਆਰ ਸੁੱਟਣੇ ਹੋਣਗੇ, ਨਹੀਂ ਤਾਂ ਅਸੀਂ ਉਨ੍ਹਾਂ ਨੂੰ ਹਥਿਆਰਬੰਦ ਕਰ ਦੇਵਾਂਗੇ ਅਤੇ ਇਹ ਜਲਦੀ ਅਤੇ ਸੰਭਵ ਤੌਰ ’ਤੇ ਹਿੰਸਕ ਢੰਗ ਨਾਲ ਹੋਵੇਗਾ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *