US News: ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ, ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ

ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦਾ ਗ੍ਰੀਨ ਕਾਰਡ ’ਤੇ ਹਫ਼ਤੇ ਦੇ ਅੰਦਰ ਹੀ ਯੂ-ਟਰਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ ਹੈ। ਪ੍ਰਸ਼ਾਸਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਜੋ ਵਿਦੇਸ਼ੀ ਅਸਥਾਈ ਤੌਰ ’ਤੇ ਅਮਰੀਕਾ ’ਚ ਹਨ, ਉਨ੍ਹਾਂ ਨੂੰ ਗ੍ਰੀਨ ਕਾਰਡ ਦੀ ਅਰਜ਼ੀ ਦੇਣ ਲਈ ਆਪਣੇ ਦੇਸ਼ ਵਾਪਸ ਮੁੜਨਾ ਪਵੇਗਾ। ਹੁਣ ਇਸ ਤਾਜ਼ਾ ਬਿਆਨ ਨਾਲ ਅਮਰੀਕਾ ’ਚ ਰਹਿ ਕੇ ਸਥਾਈ ਨਿਵਾਸੀ ਬਣਨ (ਗ੍ਰੀਨ ਕਾਰਡ ਹਾਸਲ ਕਰਨ) ਦਾ ਸੁਪਨਾ ਦੇਖ ਰਹੇ ਲੱਖਾਂ ਭਾਰਤੀਆਂ ਸਮੇਤ ਵਿਦੇਸ਼ੀ ਨਾਗਰਿਕਾਂ ਨੂੰ ਰਾਹਤ ਮਿਲੇਗੀ। ਗ੍ਰੀਨ ਕਾਰਡ ਇਕ ਸਥਾਈ ਨਿਵਾਸ ਕਾਰਡ ਹੈ, ਜਿਸ ਨਾਲ ਕਿਸੇ ਵਿਅਕਤੀ ਨੂੰ ਅਮਰੀਕਾ ’ਚ ਸਥਾਈ ਰੂਪ ਨਾਲ ਵਸਣ ਤੇ ਕੰਮ ਕਰਨ ਦੀ ਇਜਾਜ਼ਤ ਮਿਲ ਜਾਂਦੀ ਹੈ। ਅਮਰੀਕੀ ਗ੍ਰਿਹ ਸੁਰੱਖਿਆ ਵਿਭਾਗ ਨੇ ਸ਼ੁੱਕਰਵਾਰ ਨੂੰ ਆਪਣੇ ਪਿਛਲੇ ਹਫ਼ਤੇ ਦੇ ਬਿਆਨ ਨੂੰ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ, ਜਿਸ ’ਚ ਉਸ ਨੇ ਇਹ ਐਲਾਨ ਕੀਤਾ ਸੀ ਕਿ ਅਮਰੀਕਾ ’ਚ ਸਥਾਈ ਨਿਵਾਸ ਚਾਹੁਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਆਪਣੇ ਗ੍ਰਿਹ ਦੇਸ਼ਾਂ ਨੂੰ ਮੁੜ ਕੇ ਗ੍ਰੀਨ ਕਾਰਡ ਦੀ ਉਡੀਕ ਕਰਨੀ ਪਵੇਗੀ। ਵਿਭਾਗ ਨੇ ਦਾਅਵਾ ਕੀਤਾ ਕਿ ਨੀਤੀ ’ਚ ਕੋਈ ਅਹਿਮ ਤਬਦੀਲੀ ਨਹੀਂ ਕੀਤੀ ਗਈ। ਸਿਰਫ਼ ਕੁਝ ਹੀ ਲੋਕਾਂ ਨੂੰ ਵਾਪਸ ਜਾਣਾ ਪਵੇਗਾ। ਗ੍ਰਿਹ ਸੁਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਇਕ ਬਿਆਨ ’ਚ ਇਹ ਜਾਣਕਾਰੀ ਦਿੱਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News