Weather Report: ਪੱਛਮੀ ਗੜਬੜੀ ਕਾਰਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ, ਕਿਸਾਨ ਸਹਿਮੇ

ਮੌਸਮ ਵਿਭਾਗ ਦੀਆਂ ਤਾਜ਼ਾ ਰਿਪੋਰਟਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਅਗਲੇ ਛੇ ਤੋਂ ਅੱਠ ਘੰਟਿਆਂ ਦਰਮਿਆਨ ਮੁੜ ਬੱਦਲ ਛਾਅ ਸਕਦੇ ਹਨ ਅਤੇ ਮੀਂਹ ਪੈ ਸਕਦਾ ਹੈ। ਇਸ ਮੌਸਮ ਪ੍ਰਣਾਲੀ ਕਰਕੇ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਦੁਪਹਿਰ ਤੱਕ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸ਼ਾਮ ਤੱਕ ਸਥਿਤੀ ਵਿੱਚ ਸੁਧਾਰ ਹੋਣ ਬਾਰੇ ਕਿਹਾ ਗਿਆ ਹੈ।

ਉੱਤਰੀ ਭਾਰਤ ਹਾਲ ਹੀ ਦੇ ਦਿਨਾਂ ਵਿੱਚ ਅਜਿਹੇ ਮੌਸਮ ਦਾ ਤਜ਼ਰਬਾ ਕਰ ਰਿਹਾ ਹੈ ਜੋ ਆਮ ਤੌਰ ’ਤੇ ਨਹੀਂ ਦੇਖਿਆ ਜਾਂਦਾ ਹੁੰਦਾ। ਆਮ ਤੌਰ ’ਤੇ ਮਾਰਚ ਦੇ ਇਨ੍ਹਾਂ ਦਿਨਾਂ ਵਿੱਚ ਗਰਮੀ ਵਧਣੀ ਸ਼ੁਰੂ ਹੋ ਜਾਂਦੀ ਹੈ। ਇਸ ਮੌਸਮੀ ਤਬਦੀਲੀ ਨੇ ਲੋਕਾਂ ਨੂੰ ਮੋਟੇ ਕੱਪੜੇ ਪਾਉਣ ਲਈ ਮਜਬੂਰ ਕਰ ਦਿੱਤਾ ਹੈ। ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਮੌਸਮੀ ਤੂਫ਼ਾਨ ਨੇ “ਮਿੰਨੀ ਮਾਨਸੂਨ” ਵਰਗਾ ਮਾਹੌਲ ਪੈਦਾ ਕਰ ਦਿੱਤਾ ਹੈ। ਗ਼ੌਰਤਲਬ ਹੈ ਕਿ ਪੱਛਮੀ ਗੜਬੜੀਆਂ ਉਹ ਮੌਸਮੀ ਪ੍ਰਣਾਲੀਆਂ ਹੁੰਦੀਆਂ ਹਨ ਜੋ ਭੂਮੱਧ ਸਾਗਰ ਖੇਤਰ ਤੋਂ ਆਉਂਦੀਆਂ ਹਨ ਅਤੇ ਆਮ ਤੌਰ ‘ਤੇ ਭਾਰਤੀ ਉਪਮਹਾਂਦੀਪ ਵਿੱਚ ਸਰਦੀ ‘ਚ ਮੀਂਹ ਅਤੇ ਕਦੇ-ਕਦੇ ਤੂਫ਼ਾਨ ਲਿਆਉਂਦੀਆਂ ਹਨ ਪਰ ਮਾਰਚ ਵਿੱਚ ਹੋ ਰਹੀ ਇਸ ਤਰ੍ਹਾਂ ਦੀ ਗਤੀਵਿਧੀ ਨੇ ਲੋਕਾਂ ਅਤੇ ਕਿਸਾਨਾਂ ਦਾ ਵੱਡੇ ਪੱਧਰ ’ਤੇ ਧਿਆਨ ਖਿੱਚਿਆ ਹੈ। ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਕਿਸਾਨ ਸਹਿਮ ਗਏ ਹਨ ਹੈ। ਹਲਕੀ-ਫੁਲਕੀ ਕਿਣਮਿਣ ਕਣੀ ਨਾਲ ਚੱਲਣ ਲੱਗੀ ਤੇਜ਼ ਹਵਾ ਨੇ ਕਿਸਾਨਾਂ ਦੀ ਸਿਰਦਰਦੀ ਵਧਾ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀ ਮਹਿਕਮੇ ਵੱਲੋਂ ਸੂਬੇ ਵਿਚ ਲਗਾਤਾਰ ਅਜਿਹਾ ਮੌਸਮ ਰਹਿਣ ਦੀ ਦਿੱਤੀ ਚਿਤਾਵਨੀ ਨੇ ਪਹਿਲਾਂ ਹੀ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ।

ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਰੁਕ ਰੁਕ ਕੇ ਪੈ ਰਹੀਆਂ ਹਲਕੀਆਂ ਕਣੀਆਂ ਕਿਸਾਨਾਂ ਲਈ ਸਿਰਦਰਦੀ ਬਣਨ ਲੱਗੀਆਂ ਹਨ। ਹਵਾ ਨਾਲ ਪੱਕ ਕੇ ਤਿਆਰ ਹੋਣ ਵਾਲੀ ਕਣਕ ਦੇ ਬੂਟੇ ਖੇਤਾਂ ਵਿਚ ਮੂਧੇ ਹੋਣੇ ਸ਼ੁਰੂ ਹੋ ਗਏ ਹਨ। ਖੇਤੀ ਵਿਭਾਗ ਮਾਨਸਾ ਦੇ ਜ਼ਿਲ੍ਹਾ ਮੁੱਖ ਅਫ਼ਸਰ ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਜੇ ਇਸ ਮੀਂਹ ਦੌਰਾਨ ਤੇਜ਼ ਹਵਾ ਅਤੇ ਝੱਖੜ ਨਹੀਂ ਝੂਲਦਾ ਹੈ ਤਾਂ ਕਣਕ ਸਣੇ ਹੋਰ ਹਾੜ੍ਹੀ ਦੀ ਕਿਸੇ ਵੀ ਫਸਲ ਦਾ ਕੋਈ ਨੁਕਸਾਨ ਨਹੀਂ ਹੋ ਸਕਦਾ ਹੈ। ਉਨ੍ਹਾਂ ਮੰਨਿਆ ਕਿ ਇਸ ਮੌਸਮ ਵਿਚਲੀ ਸਿੱਲ ਕਾਰਨ ਸਰੋਂ ਦੀ ਵਾਢੀ ਦਾ ਕੰਮ ਕੁਝ ਸਮੇਂ ਲਈ ਰੁਕ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਪਹਾੜਾਂ ’ਤੇ ਹੋਈ ਬਰਫ਼ਬਾਰੀ ਅਤੇ ਪੰਜਾਬ ਸਣੇ ਚੰਡੀਗੜ੍ਹ ਵਿੱਚ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮਾਲਵਾ ਸਣੇ ਪੰਜਾਬ ਦੇ ਮਾਝਾ-ਦੁਆਬਾ ਵਿੱਚ ਬਿਜਲੀ ਚਮਕਣ ਸਣੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਉਧਰ ਹਰਿਆਣਾ ਵਿੱਚ ਪਿਛਲੇ ਪੰਜ ਦਿਨਾਂ ਵਿੱਚ ਮੀਂਹ ਦੇ ਦੂਜੇ ਦੌਰ ਨੇ ਸੂਬੇ ਭਰ ਦੇ ਕਿਸਾਨਾਂ ਵਿੱਚ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਵਿਛੀਆਂ ਹੋਈਆਂ ਫ਼ਸਲਾਂ ਨੇ ਪੈਦਾਵਾਰ ਅਤੇ ਝਾੜ ਬਾਰੇ ਫ਼ਿਕਰ ਪੈਦਾ ਕਰ ਦਿੱਤੇ ਹਨ। ਇਸ ਵਾਛੜ ਨੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਲਿਆਂਦੀ ਹੈ। ਔਸਤ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ

ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

Read More »

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian

Israel Airstrike: ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਦੀ ਪ੍ਰਮਾਣੂ ਹਥਿਆਰ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਨੌਰੋਜ਼

Read More »
Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ
20Mar

Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ

ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ…

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian
20Mar

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian

Israel Airstrike: ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਦੀ ਪ੍ਰਮਾਣੂ ਹਥਿਆਰ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਨੌਰੋਜ਼ (ਇਰਾਨੀ ਨਵਾਂ ਸਾਲ) ਦੇ ਮੌਕੇ…

ਕਿਮ ਨੇ ਧੀ ਨਾਲ ਜੰਗੀ ਮਸ਼ਕਾਂ ’ਚ ਹਿੱਸਾ ਲਿਆ
20Mar

ਕਿਮ ਨੇ ਧੀ ਨਾਲ ਜੰਗੀ ਮਸ਼ਕਾਂ ’ਚ ਹਿੱਸਾ ਲਿਆ

ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਇੱਕ ਵਾਰ ਫਿਰ ਜਨਤਕ ਤੌਰ ’ਤੇ ਇਕੱਠੇ ਨਜ਼ਰ ਆਏ ਅਤੇ ਦੋਵਾਂ ਨੇ ਟੈਂਕ ’ਚ ਸਵਾਰ ਹੋ ਕੇ ਫ਼ੌਜੀ ਸਿਖਲਾਈ…

More News