West Asia Conflict: ਇਰਾਕ ’ਚ ਅਮਰੀਕੀ ਰੀਫਿਊਲਿੰਗ ਜਹਾਜ਼ ਹਾਦਸਾਗ੍ਰਸਤ; ਪੰਜ ਕਰੂ ਮੈਂਬਰ ਲਾਪਤਾ

West Asia Conflict: ਇਰਾਨ ਵਿਰੁੱਧ ਜਾਰੀ ਫ਼ੌਜੀ ਮੁਹਿੰਮ ਦੌਰਾਨ ਅਮਰੀਕਾ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਮਰੀਕੀ ਹਵਾਈ ਫ਼ੌਜ ਦਾ ਇੱਕ ‘ਰੀਫਿਊਲਿੰਗ’ (ਤੇਲ ਭਰਨ ਵਾਲਾ) ਜਹਾਜ਼ ਪੱਛਮੀ ਇਰਾਕ ਦੇ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ। ਅਮਰੀਕੀ ਸੈਂਟਰਲ ਕਮਾਂਡ (CENTCOM) ਵੱਲੋਂ ਜਾਰੀ ਬਿਆਨ ਅਨੁਸਾਰ, KC-135 ਕਿਸਮ ਦਾ ਇਹ ਜਹਾਜ਼ ਆਪਣੇ ਸਾਥੀ ਜਹਾਜ਼ ਨਾਲ ਉਡਾਣ ’ਤੇ ਸੀ, ਜਿਸ ਦੌਰਾਨ ਇਹ ਹਾਦਸੇ ਦਾ ਸ਼ਿਕਾਰ ਹੋ ਗਿਆ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਹਾਦਸੇ ਵੇਲੇ ਜਹਾਜ਼ ਵਿੱਚ ਘੱਟੋ-ਘੱਟ ਪੰਜ ਕਰੂ ਮੈਂਬਰ ਸਵਾਰ ਸਨ। ਹਾਲਾਂਕਿ ਫ਼ੌਜ ਨੇ ਸਪੱਸ਼ਟ ਕੀਤਾ ਹੈ ਕਿ ਇਹ ਹਾਦਸਾ ਕਿਸੇ ਦੁਸ਼ਮਣ ਦੀ ਗੋਲੀਬਾਰੀ ਜਾਂ ‘ਫ੍ਰੈਂਡਲੀ ਫਾਇਰ’ ਕਾਰਨ ਨਹੀਂ ਵਾਪਰਿਆ, ਪਰ ਜਹਾਜ਼ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਲਾਪਤਾ ਕਰੂ ਮੈਂਬਰਾਂ ਦੀ ਭਾਲ ਲਈ ਵੱਡੇ ਪੱਧਰ ’ਤੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਇਰਾਨ ਅਤੇ ਇਜ਼ਰਾਈਲ ਵਿਚਾਲੇ ਸ਼ੁਰੂ ਹੋਈ ਜੰਗ ਤੋਂ ਬਾਅਦ ਇਹ ਚੌਥਾ ਅਮਰੀਕੀ ਜਹਾਜ਼ ਹੈ ਜੋ ਹਾਦਸੇ ਦਾ ਸ਼ਿਕਾਰ ਹੋਇਆ ਹੈ। ਬੀਤੇ ਹਫ਼ਤੇ ਵੀ ਕੁਵੈਤ ਵਿੱਚ ਅਮਰੀਕਾ ਦੇ ਤਿੰਨ ਲੜਾਕੂ ਜਹਾਜ਼ ਗਲਤੀ ਨਾਲ ਹੋਈ ਗੋਲੀਬਾਰੀ ਵਿੱਚ ਡਿੱਗ ਗਏ ਸਨ। ਪੈਂਟਾਗਨ ਦੀ ਤਾਜ਼ਾ ਰਿਪੋਰਟ ਮੁਤਾਬਕ ਇਸ ਜੰਗ ਵਿੱਚ ਹੁਣ ਤੱਕ 7 ਅਮਰੀਕੀ ਸੈਨਿਕ ਹਲਾਕ ਹੋ ਚੁੱਕੇ ਹਨ ਅਤੇ 140 ਦੇ ਕਰੀਬ ਜ਼ਖ਼ਮੀ ਹਨ। ਰਾਸ਼ਟਰਪਤੀ ਡੋਨਲਡ ਟਰੰਪ ਅਤੇ ਰੱਖਿਆ ਮੰਤਰੀ ਪੀਟ ਹੇਗਸੇਥ (Pete Hegseth) ਨੇ ਖ਼ਦਸ਼ਾ ਜਤਾਇਆ ਹੈ ਕਿ ਜੰਗ ਲੰਬੀ ਖਿੱਚਣ ਕਾਰਨ ਅਮਰੀਕੀ ਜਾਨੀ ਨੁਕਸਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ। ਮਾਹਰਾਂ ਅਨੁਸਾਰ 60 ਸਾਲ ਪੁਰਾਣੇ ਡਿਜ਼ਾਈਨ ਵਾਲੇ ਇਨ੍ਹਾਂ KC-135 ਟੈਂਕਰਾਂ ਦੀ ਵਰਤੋਂ ਹੁਣ ਖ਼ਤਰਨਾਕ ਸਾਬਤ ਹੋ ਰਹੀ ਹੈ।-ਏਪੀ

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…